ਡਿਊਟੀ ਨਿਭਾਉਣ ਵਾਲੇ ਪੱਤਰਕਾਰਾਂ ਦਾ 50 ਲੱਖ ਰੁਪਏ ਦਾ ਬੀਮਾ ਕਰੇ ਕੇਂਦਰ ਸਰਕਾਰ

TeamGlobalPunjab
1 Min Read

ਚੰਡੀਗੜ੍ਹ : ਕਰੋਨਾਵਾਇਰਸ ਕਰਕੇ ਦੇਸ਼ ‘ਚ ਲੌਕਡਾਉਨ ਕਰਕੇ ਦੇਸ਼ ਭਰ ‘ਚ ਅਖਬਾਰਾਂ ਦੀ ਸਰਕੂਲੈਸ਼ਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ, ਕਿਉਂਕਿ ਅਖਬਾਰ ਦੀ ਵੰਡ ਕਰਨ ਵਾਲੇ ਵਿਅਕਤੀਆਂ ਵੱਲੋਂ ਅਖ਼ਬਾਰਾਂ ਦੀ ਵੰਡ ਕਰਨੀ ਬੰਦ ਕਰ ਦਿੱਤੀ ਹੈ। ਇਸ ਦੇ ਬਾਵਜੂਦ ਪੱਤਰਕਾਰਾਂ ਵੱਲੋਂ ਬਿਨ੍ਹਾਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਡਿਊਟੀ ਕੀਤੀ ਜਾ ਰਹੀ ਹੈ। ਜਿਸ ਸਬੰਧੀ ਇੰਡੀਅਨ ਜਰਨਲਿਸਟ ਯੂਨੀਅਨ ਨੇ ਚਿੰਤਾ ਜਾਹਿਰ ਕੀਤੀ ਗਈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰੋਨਾਵਾਇਰਸ ਵਰਗੀ ਮਹਾਮਾਰੀ ਦੇ ਦੌਰਾਨ ਡਿਊਟੀ ਨਿਭਾਉਣ ਵਾਲੇ ਪੱਤਰਕਾਰਾਂ ਦਾ 50 ਲੱਖ ਰੁਪਏ ਤੱਕ ਦਾ ਬੀਮਾ ਕੀਤਾ ਜਾਵੇ।

ਇੰਡੀਅਨ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਕੇ ਸ੍ਰੀਨਿਵਾਸ ਰੈਡੀ ਅਤੇ ਜਨਰਲ ਸਕੱਤਰ ਬਲਵਿੰਦਰ ਜੰਮੂ ਨੇ ਕਿਹਾ ਕਿ ਕੁਝ ਗੈਰ ਜ਼ਿੰਮੇਵਾਰਾਨਾ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਪਾਇਆ ਗਿਆ ਹੈ ਕਿ ਅਖ਼ਬਾਰ ਤੋਂ ਕਰੋਨਾ ਫੈਲਦਾ ਹੈ ਉਹ ਬਿਲਕੁਲ ਗਲਤ ਹੈ। ਇਸ ਸਬੰਧੀ ਕੇਂਦਰ ਸਰਕਾਰ ਅਤੇ ਮਾਹਿਰ ਵੀ ਸਪਸ਼ਟ ਕਰ ਚੁੱਕੇ ਹਨ ਕਿ ਅਖ਼ਬਾਰ ਰਾਹੀ ਕਰੋਨਾਵਾਇਰਸ ਨਹੀਂ ਫੈਲਦਾ ਹੈ।

ਇੰਡੀਅਨ ਜਰਨਲਿਸਟ ਯੂਨੀਅਨ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਨੂੰ ਰੋਕਿਆ ਜਾਵੇ। ਕਿਉਂਕਿ ਪੱਤਰਕਾਰਾਂ ਵੱਲੋਂ ਹਰੇਕ ਤਰ੍ਹਾਂ ਦੇ ਹਾਲਾਤਾਂ ‘ਚ ਬਿਨ੍ਹਾਂ ਕਿਸੇ ਡਰ ਅਤੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਲੋਕਾਂ ਤੱਕ ਸਾਰੀ ਜਾਣਕਾਰੀ ਪਹੁੰਚਾਈ ਜਾ ਰਹੀ ਹੈ।

Share this Article
Leave a comment