ਨਵੀਂ ਦਿੱਲੀ : ਦਿੱਲੀ ਚੋਣਾਂ ਦੀ ਤਾਰੀਖ ਦਾ ਐਲਾਨ ਹੋਣ ਤੋਂ ਬਾਅਦ ਲਗਾਤਾਰ ਪਾਰਟੀਆਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਰਹੀਆਂ ਹਨ ਅਤੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਆਮ ਆਦਮੀ ਪਾਰਟੀ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਪਰ ਉਹ ਕਾਗਜ ਦਾਖਲ ਨਹੀਂ ਕਰ ਸਕੇ। ਜਾਣਕਾਰੀ ਮੁਤਾਬਿਕ ਉਹ ਨਾਮਜ਼ਦਗੀ ਪੱਤਰ ਦਾਖਲ ਲਈ ਨਿਸ਼ਚਿਤ ਸਮੇਂ ਤੋਂ ਦੇਰੀ ਨਾਲ ਪਹੁੰਚੇ ਇਸੇ ਚੱਕਰ ਵਿੱਚ ਉਹ ਆਪਣੇ ਕਾਗਜ ਦਾਖਲ ਨਹੀਂ ਕਰ ਸਕੇ।
ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਰੋਡ ਸ਼ੋਅ ਵੀ ਕੱਢਿਆ ਗਿਆ। ਇਸ ਦੌਰਾਨ ਹੀ ਉਹ ਨਾਮਜ਼ਦਗੀ ਪੱਤਰ ਦਾਖਲ ਕਰਨ ‘ਚ ਲੇਟ ਹੋ ਗਏ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕੱਲ੍ਹ ਆਪਣੇ ਪਰਿਵਾਰ ਸਮੇਤ ਆਪਣੇ ਕਾਗਜ ਦਾਖਲ ਕਰਨਗੇ।
ਅਰਵਿੰਦਰ ਕੇਜਰੀਵਾਲ ਅਨੁਸਾਰ, “ਰੋਡ ਸ਼ੋਅ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਜਿਆਦਾ ਪਿਆਰ ਦਿੱਤਾ ਇਸ ਲਈ ਉਹ ਜਨਤਾ ਨੂੰ ਛੱਡ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨਹੀਂ ਜਾ ਸਕੇ।” ਇਸ ਦੌਰਾਨ ਉਨ੍ਹਾਂ ਅਗਲੇ ਪੰਜ ਸਾਲਾਂ ‘ਚ ਹੋਰ ਵਿਕਾਸ ਕਰਨ ਦਾ ਵੀ ਦਾਅਵਾ ਕੀਤਾ।