ਦਿੱਲੀ ਦੇ ਜੰਤਰ-ਮੰਤਰ ‘ਤੇ 200 ਕਿਸਾਨਾਂ ਲਈ ਹਜ਼ਾਰਾਂ ਸੁਰੱਖਿਆ ਬਲ ਤਾਇਨਾਤ

TeamGlobalPunjab
2 Min Read

ਨਵੀਂ ਦਿੱਲੀ: ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਤੋਂ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਕੁਝ ਦੇਰ ਬਾਅਦ 200 ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਸ਼ੁਰੂ ਹੋਵੇਗਾ।  ਇਸ ਦੌਰਾਨ ਦਿੱਲੀ ਪੁਲਿਸ ਨੇ ਕਿਸਾਨਾਂ ਦੀਆਂ ਬੱਸਾਂ ਰੋਕ‌ ਕੇ ਪੁੱਛਗਿੱਛ ਕੀਤੀ । ਪਹਿਚਾਣ ਪੱਤਰ ਦੇਖਣ ਤੋਂ ਇਲਾਵਾ ਬੱਸਾਂ ਦੀ ਵੀ ਤਲਾਸ਼ੀ ਲਈ ਗਈ। ਜਾਂਚ ਤੋਂ ਬਾਅਦ ਕਿਸਾਨਾਂ ਦਾ ਕਾਫ਼ਲਾ ਪਾਰਲੀਮੈਂਟ ਵੱਲ ਨੂੰ ਰਵਾਨਾ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ 200 ਕਿਸਾਨ 5 ਬੱਸਾਂ ਵਿੱਚ ਦਿੱਲੀ ਲਈ ਪਾਰਲੀਮੈਂਟ ਨੇੜੇ ਜੰਤਰ-ਮੰਤਰ ਪਹੁੰਚੇ ਹਨ। ਉਹ ਸਾਰੇ ਸੰਸਦ ਮਾਰਗ ਉੱਤੇ ਸਥਿਤ ਤੈਅਸ਼ੁਦਾ ਜਗ੍ਹਾ ਜੰਤਰ-ਮੰਤਰ ਉੱਤੇ ਇਕੱਠੇ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਉਪ-ਰਾਜਪਾਲ ਅਨਿਲ ਬੈਜਲ ਦੇ ਨਿਰਦੇਸ਼ ‘ਤੇ ਦਿੱਲੀ ਪੁਲਿਸ ਤੇ ਕਿਸਾਨ ਪ੍ਰਦਰਸ਼ਨਕਾਰੀਆਂ ਵਿਚਕਾਰ ਸਹਿਮਤੀ ਬਣੀ। ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇ ਤੌਰ ‘ਤੇ 200 ਪ੍ਰਦਰਸ਼ਨਕਾਰੀ 9 ਅਗਸਤ ਤਕ ਰੁਜ਼ਾਨਾ ਜੰਤਰ-ਮੰਤਰ ‘ਤੇ ਸਵੇਰੇ 11 ਤੋਂ ਸ਼ਾਮ 5 ਵਜੇ ਤਕ ਪ੍ਰਦਰਸ਼ਨ ਕਰ ਸਕਣਗੇ।

ਅੱਜ ਕਿਸਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਮੁੱਖ ਆਗੂ ਵੀ ਦਿੱਲੀ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਐਲਾਨ ਕੀਤਾ ਸੀ ਕਿ ਜੰਤਰ-ਮੰਤਰ ਵਿਖੇ ਪਹੁੰਚਣ ਤੋਂ ਬਾਅਦ ਉਹ ਉਥੋਂ ਪੈਦਲ ਮਾਰਚ ਕਰਨਗੇ।

- Advertisement -

ਪ੍ਰਦਰਸ਼ਨ ਵਾਲੇ ਸਥਾਨ ‘ਤੇ ਜੰਤਰ-ਮੰਤਰ ‘ਤੇ ਦਿੱਲੀ ਪੁਲਿਸ ਨੇ ਸੁਰੱਖਿਆ ਘੇਰਾ ਬਣਾਇਆ ਹੋਇਆ ਹੈ।

ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਲਗਪਗ ਅੱਠ ਮਹੀਨਿਆਂ ਤੋਂ ਧਰਨੇ ਉੱਤੇ ਬੈਠੇ ਹਨ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਸਰਕਾਰ ‘ਤੇ ਦਬਾਅ ਬਣਾਉਣ ਲਈ ਵੱਖ-ਵੱਖ ਰਣਨੀਤੀਆਂ ਉਲੀਕ ਰਿਹਾ ਹੈ।

Share this Article
Leave a comment