ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਵਿੱਚ ਜਿੱਤ ਹਾਸਲ ਕਰਨ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅੱਡੀ ਤੋਂ ਚੋਟੀ ਤੱਕ ਦਾ ਜ਼ੋਰ ਲਗਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਅਤੇ ਭਾਜਪਾ ਤੋਂ ਬਾਅਦ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਦਿੱਲੀ ਕਾਂਗਰਸ ਪ੍ਰਧਾਨ ਸੁਭਾਸ਼ ਚੋਪੜਾ,ਪਾਰਟੀ ਨੇਤਾ ਆਨੰਦ ਸ਼ਰਮਾ ਅਤੇ ਅਜੈ ਮਕਾਨ ਵੀ ਮੌਜੂਦ ਸਨ। ਅਜਿਹੀ ਹੋਵੇਗੀ ਸਾਡੀ ਦਿੱਲੀ ਟੈਗਲਾਈਨ ਨਾਲ ਆਪਣਾ ਚੋਣ ਮਨੋਰਥ ਪੱਤਰ ਪੇਸ਼ ਕਰਦਿਆਂ ਕਾਂਗਰਸੀ ਆਗੂਆਂ ਨੇ ਆਪ ਦੀ ਤਰਾਂ ਮੁਫਤ ਬਿਜਲੀ ਦਾ ਵਾਅਦਾ ਕੀਤਾ ਹੈ।
ਦੱਸ ਦੇਈਏ ਕਿ ਕਾਂਗਰਸ ਨੇ 3੦੦ ਯੂਨਿਟ ਤੱਕ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ, ਗਰੀਬਾਂ ਨੂੰ ਸਟਾਰਟਅਪ ਲਈ ਲੋਣ, ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ , ਅਣਅਧਿਕਾਰਤ ਕਾਲੋਨੀਆਂ ਨੂੰ ਪੱਕਾ ਕਰਨ, ਨਵੇਂ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਏ ਜਾਣ ਜਿਹੇ ਲੁਭਾਵਣੇ ਵਾਅਦੇ ਕੀਤੇ ਗਏ ਹਨ। ਇਸਦੇ ਨਾਲ ਹੀ ਸਰਕਾਰ ਕਾਇਮ ਹੋਣ ਤੇ 6 ਮਹੀਨਿਆਂ ਚ ਸ਼ਾਨਦਾ ਲੋਕਪਾਲ ਬਿੱਲ ਪੇਸ਼ ਕਰਨ ਦਾ ਭਰੋਸਾ ਦਿੱਤਾ ਹੈ