ਦਿੱਲੀ: ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਕੋਰੋਨਾ ਖ਼ਿਲਾਫ਼ ਚੱਲ ਰਹੀ ਲੜਾਈ ਦਰਮਿਆਨ ਕਿਡਨੀ, ਜਿਗਰ, ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡਾਇਲਸਿਸ, ਕੀਮੋਥੈਰੇਪੀ, ਖੂਨ ਸੰਚਾਰ ਵਰਗੇ ਮਾਮਲਿਆਂ ਵਿੱਚ, ਕਾਰਵਾਈ ਪਹਿਲ ਦੇ ਆਧਾਰ ਤੇ ਹੋੋੋਣੀ ਚਾਹੀਦੀ ਹੈ ।
ਰਿਪੋਰਟਾਂ ਅਨੁਸਾਰ ਸਰਕਾਰ ਨੇ ਇਹ ਨਿਰਦੇਸ਼ ਵਿਸ਼ੇਸ਼ ਤੌਰ ‘ਤੇ ਨਿੱਜੀ ਹਸਪਤਾਲਾਂ, ਕਲੀਨਿਕਾਂ, ਨਰਸਿੰਗ ਹੋਮਜ਼ ਲਈ ਜਾਰੀ ਕੀਤੇ ਹਨ ਕਿ ਜੇਕਰ ਅਜਿਹੇ ਮਰੀਜ਼ਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Mohalla clinics are providing basic healthcare services to people in neighbourhoods in these difficult times. https://t.co/cZsI4bbsBd
— Arvind Kejriwal (@ArvindKejriwal) April 30, 2020
ਸੀ ਐਮ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਹੱਲਾ ਕਲੀਨਿਕਾਂ ਰਾਹੀਂ ਮੁਸ਼ਕਲ ਸਮੇਂ ਵਿੱਚ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3400 ਤੋਂ ਪਾਰ ਪਹੁੰਚ ਗਈ ਹੈ। ਉਸੇ ਸਮੇਂ, ਹੌਟਸਪੌਟਸ ਦੀ ਗਿਣਤੀ 100 ਦੇ ਨੇੜੇ ਹੈ।