ਨਵੀਂ ਦਿੱਲੀ : ਸਿੱਖ ਨਸ਼ਲਕੁਸੀ ਮਾਮਲਿਆਂ ਦੇ ਦੋਸ਼ ‘ਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਵੱਲੋਂ ਦੋਸ਼ੀ ਠਹਿਰਾਇਆ ਗਿਆ ਅਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਦਿੱਲੀ ਸੁਪਰੀਮ ਕੋਰਟ ਨੇ 1984 ਦੇ ਸਿੱਖ ਦੰਗੇ ਭੜਕਾਉਣ ਦੇ ਮਾਮਲੇ ‘ਚ ਇਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸੇ ਮਾਮਲੇ ਤਹਿਤ ਸਾਬਕਾ ਕਾਂਗਰਸ ਵਿਧਾਇਕ ਸੱਜਣ ਕੁਮਾਰ ਵੱਲੋਂ ਕੀਤੀ ਗਈ ਅਪੀਲ ਤੇ ਸੁਪਰੀਮ ਕੋਰਟ ਚ ਸੁਣਵਾਈ 14 ਜਨਵਰੀ ਨੂੰ ਹੋਣ ਜਾ ਰਹੀ ਹੈ। ਇਨ੍ਹਾਂ ਮਾਮਲਿਆਂ ਦੇ ਮਾਹਿਰ ਸਮਝੇ ਜਾਂਦੇ ਲੋਕਾਂ ਅਨੁਸਾਰ ਕਾਨੂੰਨੀ ਪੇਚੀਦਗੀਆਂ ਤੇ ਨਿਗਾਹ ਮਾਰੀਏ ਤਾਂ ਸੱਜਣ ਨੂੰ ਅਦਾਲਤ ਵੱਲੋਂ ਰਾਹਤ ਮਿਲਣ ਦੀ ਉਮੀਦ ਬਹੁਤ ਘੱਟ ਹੈ।
ਇੱਥੇ ਦੱਸ ਦਈਏ ਕਿ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਤੋਂ ਬਾਅਦ ਉਸ ਨੇ 31 ਦਸੰਬਰ ਨੂੰ ਉਸ ਨੇ ਆਪਣਾ ਆਤਮ-ਸਮਰਪਣ ਕੀਤਾ ਸੀ ਅਤੇ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ‘ਤੇ ਸੱਜਣ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜਦੋਂ 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਹੋਈ ਤਾਂ ਉਸ ਤੋਂ ਬਾਅਦ ਦਿੱਲੀ ‘ਚ ਦੰਗੇ ਭੜਕੇ ਸਨ। ਇਨ੍ਹਾਂ ਦੰਗਿਆਂ ‘ਚ ਸੱਜਣ ਕੁਮਾਰ ਤੇ 1-2 ਨਵੰਬਰ 1984 ਨੂੰ 5 ਸਿੱਖਾਂ ਦੀ ਹੱਤਿਆ ਅਤੇ ਇੱਕ ਗੁਰਦੁਆਰਾ ਸਾਹਿਬ ‘ਚ ਅੱਗ ਲਾਉਣ ਦੇ ਦੋਸ਼ ਲਾਏ ਗਏ ਸਨ, ਜਿਸ ਕੇਸ ਦੇ ਚਲਦਿਆਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।