ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ: ਸੁਖਜਿੰਦਰ ਸਿੰਘ ਰੰਧਾਵਾ

Rajneet Kaur
2 Min Read

ਨਿਊਜ਼ ਡੈਸਕ: ‘ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਿਹਾ ਕਿ  ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੇ ਭਰੋਸਾ ਨਾ ਕਰਨ।

ਦਸ ਦਈਏ ਕਿ ਅਮ੍ਰਿਤਪਾਲ ਨੂੰ ਜਲੰਧਰ ਜ਼ਿਲ੍ਹੇ  ਦੇ ਨਕੋਦਰ ਦੇ ਨਜ਼ਦੀਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਲਈ ਪੰਜਾਬ ਪੁਲਿਸ ਵਲੋਂ ਕਈ ਜਿਲ੍ਹਿਆਂ ‘ਚ ਨਾਕਾਬੰਦੀ ਵੀ ਕੀਤੀ ਗਈ ਸੀ। ਪੁਲਿਸ ਨੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਦੋ ਗੱਡੀਆਂ ਵੀ ਜ਼ਬਤ ਕੀਤੀਆਂ ਸਨ।ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਦਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment