ਦੇਸ਼ ਭਰ ‘ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਯਾਤਰੀਆਂ ਨੂੰ ਆ ਸਕਦੀਆਂ ਮੁਸ਼ਕਲਾਂ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਦੇ ਖਿਲਾਫ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਨੂੰ ਰੋਕਿਆ ਜਾਵੇਗਾ। ਪੰਜਾਬ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ ਕਿਉਂਕਿ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਰੇਲਵੇ ਸਟੇਸ਼ਨ ਦੀਆਂ ਪਾਰਕਾਂ ਚ ਧਰਨਾ ਦੇ ਰਹੀਆਂ ਹਨ।

ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੀ ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣ ਦੇ ਲਈ ਆਪਣੀ ਰਣਨੀਤੀ ਤਿਆਰ ਕੀਤੀ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 11 ਜ਼ਿਲ੍ਹਿਆਂ ਚ 31 ਥਾਵਾਂ ‘ਤੇ ਰੇਲਾਂ ਰੋਕੇਗੀ। ਦੇਸ਼ ਪੱਧਰ ‘ਤੇ ਰੇਲ ਰੋਕੋ ਅੰਦੋਲਨ ਦੌਰਾਨ ਹਜ਼ਾਰਾਂ ਦੀ ਗਿਣਤੀ ਚ ਕਿਸਾਨ ਪਟੜੀਆਂ ‘ਤੇ ਬੈਠੇ ਹੋਏ ਨਜ਼ਰ ਆ ਸਕਦੇ ਹਨ। ਰੇਲਵੇ ਨੇ ਇਸ ਅੰਦੋਲਨ ਨੂੰ ਦੇਖਦੇ ਹੋਏ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਦੂਸਰੇ ਪਾਸੇ ਕਈ ਟ੍ਰੇਨਾਂ ਦੇ ਰੂਟ ਡਾਇਵਰਟ ਕਰ ਦਿੱਤੇ ਹਨ। ਇਸ ਤੋਂ ਇਲਾਵਾ ਜੀਆਰਪੀ ਅਤੇ ਆਰਪੀਐੱਫ ਦੇ ਜਵਾਨਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਰੇਲਵੇ ਨੇ ਆਰਪੀਐਸਐਫ ਦੀਆਂ 20 ਕੰਪਨੀਆਂ ਰੇਲਵੇ ਸਟੇਸ਼ਨਾਂ ‘ਤੇ ਹੋਰ ਤਾਇਨਾਤ ਕਰ ਦਿੱਤੀਆਂ ਹਨ।

Share this Article
Leave a comment