ਨਰਿੰਦਰ ਮੋਦੀ ਆਮ ਲੋਕਾਂ ਦਾ ਨਹੀਂ ਸਿਰਫ਼ ਅੰਬਾਨੀਆਂ-ਅੰਡਾਨੀਆਂ ਦਾ ਪ੍ਰਧਾਨ ਮੰਤਰੀ-ਭਗਵੰਤ ਮਾਨ

TeamGlobalPunjab
2 Min Read

ਚੰਡੀਗੜ੍ਹ : ਅਕਾਲੀ ਦਲ (ਬਾਦਲ) ਦੇ ਸਹਿਯੋਗ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ‘ਚ ਕੀਤੇ ਬੇਤਹਾਸ਼ਾ ਵਾਧੇ ਦਾ ਤਿੱਖਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਨੂੰ ਦੇਸ਼ ਅਤੇ ਲੋਕ ਵਿਰੋਧੀ ਸਰਕਾਰ ਕਰਾਰ ਦਿੱਤਾ ਹੈ।

‘ਆਪ’ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਪ੍ਰਤੀ ਸਿਲੰਡਰ ਸਿੱਧਾ 144.50 ਰੁਪਏ ਵਾਧਾ ਆਮ ਆਦਮੀ ਲਈ ਨਾ ਬਰਦਾਸ਼ਤ ਕਰਨਯੋਗ ਹੈ। ਭਗਵੰਤ ਮਾਨ ਨੇ ਸਵਾਲ ਉਠਾਇਆ ਕਿ ਕੀ ਮੋਦੀ ਸਰਕਾਰ ਦਿੱਲੀ ਦੀਆਂ ਵੋਟਾਂ ਲੰਘਣ ਦੀ ਉਡੀਕ ਕਰ ਰਹੀ ਸੀ।

ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਚੰਦ ਕਾਰਪੋਰੇਟ ਘਰਾਣਿਆਂ ਵੱਲੋਂ ਹਾਈਜੈਕ ਕਰ ਲਈ ਗਈ ਹੈ। ਰੇਲਵੇ ਸਮੇਤ ਸਰਕਾਰੀ ਅਦਾਰਿਆਂ ਦਾ ਅੰਨ੍ਹੇਵਾਹ ਨਿੱਜੀਕਰਨ, ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਸਮੇਤ ਹਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਚ ਵਾਰ-ਵਾਰ ਵਾਧਾ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੇਸ਼ ਅਤੇ ਦੇਸ਼ ਦੇ ਲੋਕਾਂ ਲਈ ਨਹੀਂ ਸਗੋਂ ਅੰਬਾਨੀਆਂ-ਅੰਡਾਨੀਆਂ ਸਮੇਤ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਰਸੋਈ ਗੈਸ ਸਿਲੰਡਰ ‘ਚ ਸਿੱਧੇ 144.50 ਰੁਪਏ ਦੇ ਵਾਧੇ ਤੋਂ ਸਪੱਸ਼ਟ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਆਮ ਲੋਕਾਂ ਦੇ ਪ੍ਰਧਾਨ ਮੰਤਰੀ ਨਾ ਹੋ ਕੇ ਸਿਰਫ਼ ਅੰਬਾਨੀਆਂ ਅਤੇ ਅੰਡਾਨੀਆਂ ਦੇ ਪ੍ਰਧਾਨ ਮੰਤਰੀ ਵਜੋਂ ਕੰਮ ਕਰ ਰਹੇ ਹਨ, ਕਿਉਂਕਿ ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਦਾ ਸਿੱਧਾ ਲਾਭ ਅੰਬਾਨੀਆਂ ਅਤੇ ਅੰਡਾਨੀਆਂ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਮਿਲਦਾ ਹੈ।

ਭਗਵੰਤ ਮਾਨ ਨੇ ਅਕਾਲੀ ਦਲ (ਬਾਦਲ) ਨੂੰ ਘੇਰਦਿਆਂ ਕਿਹਾ ਕਿ ਜਦ ਮੋਦੀ ਸਰਕਾਰ ਅਜਿਹੇ ਲੋਕ ਅਤੇ ਦੇਸ਼ ਵਿਰੋਧੀ ਫ਼ੈਸਲੇ ਲੈਂਦੀ ਹੈ ਤਾਂ ਹਰਸਿਮਰਤ ਕੌਰ ਬਾਦਲ ਕਿੱਥੇ ਸੁੱਤੇ ਰਹਿੰਦੇ ਹਨ? ਮਾਨ ਨੇ ਦੋਸ਼ ਲਗਾਇਆ ਕਿ ਬੀਬੀ ਬਾਦਲ ਆਪਣੀ ਵਜ਼ੀਰੀ ਬਚਾਉਣ ਲਈ ਮੋਦੀ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ‘ਤੇ ਚੁੱਪੀ ਵੱਟ ਲੈਂਦੇ ਹਨ।

- Advertisement -

ਮਾਨ ਨੇ ਜਿੱਥੇ ਮੋਦੀ ਸਰਕਾਰ ਤੋਂ ਰਸੋਈ ਗੈਸ ਦੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਦੇ ਨਾਲ-ਨਾਲ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਵੀ ਮੰਗਿਆ।

Share this Article
Leave a comment