ਨਾਗਰਿਕਤਾ ਕਾਨੂੰਨ ਨੂੰ ਲੈ ਕੇ ਅਨੁਪਮ ਖੇਰ ਨੇ ਵਿਦਿਆਰਥੀਆਂ ਨੂੰ ਕੀਤੀ ਅਪੀਲ

TeamGlobalPunjab
2 Min Read

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਹੁਣ ਆਪਣੀ ਇੱਕ ਵੀਡੀਓ ਪੋਸਟ ਕੀਤੀ ਹੈ, ਜੋ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਵੀ ਹੋ ਰਹੀ ਹੈ। ਇਸ ਵੀਡੀਓ ਵਿੱਚ ਅਨੁਪਮ ਖੇਰ ਵਿਦਿਆਰਥੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕਰ ਰਹੇ ਹਨ। ਦੱਸ ਦਈਏ ਦੇਸ਼ ਵਿੱਚ ਇਨ੍ਹੀਂ ਦਿਨੀਂ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰਡ ਸਿਟੀਜ਼ਨ ( NRC ) ਨੂੰ ਲੈ ਕੇ ਖਾਸਾ ਵਿਰੋਧ ਹੋ ਰਿਹਾ ਹੈ।

ਇਸ ਕਾਨੂੰਨ ਦਾ ਭਾਰਤ ਦੀ ਸਭ ਤੋਂ ਪ੍ਰਮੁੱਖ ਯੂਨੀਵਰਸਿਟੀਆਂ ‘ਚੋਂ ਇੱਕ ਜਾਮਿਆ ਮਿਲਿਆ ਇਸਲਾਮਿਆ ਦੇ ਵਿਦਿਆਰਥੀਆਂ ਨੇ ਵੀ ਵਿਰੋਧ ਕੀਤਾ ਜਿਸ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿੱਚ ਹਿੰਸਕ ਝੜਪ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਦੀ ਲਗਭਗ ਸਾਰੀ ਪ੍ਰਮੁੱਖ ਯੁਨੀਵਰਸਿਟੀਆਂ ਦੇ ਵਿਦਿਆਰਥੀ ਉਨ੍ਹਾਂ ਦੇ ਹੱਕ ਵਿੱਚ ਉੱਤਰ ਗਏ ਸਨ।

ਵੇਖਦੇ ਹੀ ਵੇਖਦੇ ਇਹ ਵਿਰੋਧ ਪੂਰੇ ਦੇਸ਼ ਵਿੱਚ ਫੈਲ ਗਿਆ ਹੁਣ ਇਸਨ੍ਹੂੰ ਲੈ ਕੇ ਅਨੁਪਮ ਖੇਰ ਨੇ ਆਪਣੇ ਵਿਚਾਰ ਰੱਖੇ ਹਨ। ਇਸ ਵੀਡੀਓ ਵਿੱਚ ਅਨੁਪਮ ਖੇਰ ਵਿਦਿਆਰਥੀਆਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਗੱਲ ਕਰ ਰਹੇ ਹਨ। ਇਸ ਵੀਡੀਓ ਵਿੱਚ ਅਦਾਕਾਰ ਆਪਣਾ ਗੁੱਸਾ ਜ਼ਾਹਰ ਵੀ ਕਰਦੇ ਨਜ਼ਰ ਆ ਰਹੇ ਹਨ।

ਅਨੁਪਮ ਖੇਰ ਨੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ਭਾਰਤ ਦੇ ਸਾਰੇ ਪਿਆਰੇ ਵਿਦਿਆਰਥੀਆਂ ਨੂੰ ਮੇਰੀ ਅਪੀਲ- ਵਿਰੋਧ ਤੁਹਾਡਾ ਅਧਿਕਾਰ ਹੈ, ਪਰ ਭਾਰਤ ਨੂੰ ਬਚਾਉਣਾ ਤੁਹਾਡਾ ਫਰਜ਼ ਹੈ।

Share this Article
Leave a comment