ਨਵੀਂ ਦਿੱਲੀ : ਨਿਰਭਿਆ ਸਮੂਹਿਕ ਬਲਾਤਕਾਰ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਅਦਾਲਤ ਵੱਲੋਂ ਨਵੇਂ ਡੈੱਥ ਵਾਰੰਟ ਜਾਰੀ ਕੀਤੇ ਜਾਣੇ ਹਨ। ਇਸ ਮਾਮਲੇ ‘ਤੇ ਅੱਜ ਸੁਣਵਾਈ ਹੋਈ। ਜਾਣਕਾਰੀ ਮੁਤਾਬਿਕ ਡੈੱਥ ਵਾਰੰਟ ਜਾਰੀ ਕੀਤੇ ਜਾਣ ਦਾ ਮਾਮਲਾ ਅਦਾਲਤ ਨੇ ਸੁਰੱਖਿਅਤ ਰੱਖ ਲਿਆ ਹੈ। ਦੱਸਣਯੋਗ ਹੈ ਕਿ ਮਾਮਲੇ ਵਿੱਚ ਤਿੰਨ ਦੋਸ਼ੀਆਂ ਵੱਲੋਂ ਸਾਰੀਆਂ ਕਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ।
ਦੱਸ ਦਈਏ ਕਿ ਮੀਡੀਆ ਅੰਦਰ ਰਿਪੋਰਟਾਂ ਇਹ ਵੀ ਆ ਰਹੀਆਂ ਹਨ ਕਿ ਦੋਸ਼ੀ ਵਿਨੈ ਸ਼ਰਮਾ ਲੰਘੀ 11 ਫਰਵਰੀ ਤੋਂ ਭੁੱਖ ਹੜਤਾਲ ‘ਤੇ ਹੈ। ਇੱਧਰ ਦੂਜੇ ਪਾਸੇ ਅੱਜ ਦੋਸ਼ੀ ਮੁਕੇਸ਼ ਦਾ ਵੀ ਵਕੀਲ ਬਦਲ ਦਿੱਤਾ ਗਿਆ ਹੈ।