Breaking News

ਨਿਰਭਿਆ ਕੇਸ : ਮਾਂ ਦੇ ਗਲ ਲੱਗ ਰੋਇਆ ਦੋਸ਼ੀ ਮੁਕੇਸ਼!

ਨਵੀਂ ਦਿੱਲੀ : ਨਿਰਭਿਆ ਰੇਪ ਕੇਸ ਵਿੱਚ ਅਦਾਲਤ ਦਾ ਫੈਸਲਾ ਆ ਚੁੱਕਾ ਹੈ ਅਤੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਤਾਰੀਖ ਵੀ ਨਿਰਧਾਰਿਤ ਹੋ ਚੁੱਕੀ ਹੈ। ਇਸ  ਤੋਂ ਬਾਅਦ ਰਿਪੋਰਟਾਂ ਮਿਲ ਰਹੀਆਂ ਹਨ ਕਿ ਚਾਰਾਂ ਦੋਸ਼ੀਆਂ ਦੇ ਵਿਵਹਾਰ ਵਿੱਚ ਕਾਫੀ ਬਦਲਾਅ ਆ ਗਿਆ ਹੈ। ਜਾਣਕਾਰੀ ਮੁਤਾਬਿਕ ਚਾਰ ਦੋਸ਼ੀਆਂ ਵਿੱਚੋਂ ਤਿੰਨ ਹਿੰਸਕ ਰੂਪ ਧਾਰਨ ਕਰ ਰਹੇ ਹਨ ਤਾਂ ਇੱਕ ਬਿਲਕੁਲ ਸ਼ਾਂਤ ਰਹਿੰਦਾ ਹੈ। ਇਸ ਦੇ ਚਲਦਿਆਂ ਦੋਸ਼ੀ ਮੁਕੇਸ਼ ਸਿੰਘ ਨੂੰ ਉਸ ਦੀ ਮਾਂ ਨਾਲ ਮਿਲਵਾਇਆ ਗਿਆ ਅਤੇ ਉਹ ਸਜ਼ਾ ਦਾ ਐਲਾਨ ਹੋਣ ਤੋਂ ਬਾਅਦ ਕਾਫੀ ਅਜੀਬ ਵਿਵਹਾਰ ਕਰ ਰਿਹਾ ਸੀ।

ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਮੁਕੇਸ਼ ਨੂੰ ਉਸ ਦੀ ਮਾਂ ਨਾਲ ਮਿਲਵਾਇਆ ਗਿਆ ਤਾਂ ਉਹ ਭਾਵੁਕ ਹੋ ਗਿਆ ਅਤੇ ਰੋਣ ਲੱਗ ਪਿਆ। ਇਸ ਤੋਂ ਬਾਅਦ ਜਦੋਂ ਮੁਕੇਸ਼ ਦੀ ਮਾਂ ਨੇ ਉਸ ਨੂੰ ਕਿਊਰੇਟਿਵ ਅਤੇ ਰਹਿਮ ਦੀ ਅਪੀਲ ਕਰਨ ਦਾ ਭਰੋਸਾ ਦਿੱਤਾ ਫਿਰ ਕਿਤੇ ਜਾ ਕੇ ਮੁਕੇਸ਼ ਸ਼ਾਂਤ ਹੋਇਆ। ਜੇਲ੍ਹ ਅਧਿਕਾਰੀਆਂ ਮੁਤਾਬਿਕ ਦੋਸ਼ੀਆਂ ਨੂੰ ਹਫਤੇ ‘ਚ ਦੋ ਵਾਰ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਦੱਸ ਦਈਏ ਕਿ ਸਾਲ 2012 ‘ਚ ਹੋਏ ਨਿਰਭਿਆ ਰੇਪ ਕੇਸ ਨੂੰ ਲੈ ਕੇ ਲੰਘੀ 7 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਹੋਈ ਸੀ ਅਤੇ ਇਸ ਦੌਰਾਨ ਕੇਸ ਦੇ ਚਾਰਾਂ ਦੋਸ਼ੀਆਂ ਮੁਕੇਸ਼, ਅਕਸ਼ੈ, ਵਿਨੈ ਅਤੇ ਪਵਨ ਨੂੰ ਡੈਥ ਵਾਰੰਟ ਜਾਰੀ ਕਰ ਦਿੱਤੇ ਗਏ ਸਨ। ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਣਾਉਂਦਿਆਂ ਕਿਹਾ ਸੀ ਕਿ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਵਾਲੇ ਦਿਨ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।

Check Also

ਈਰਾਨ ਵਿੱਚ ਹਿਜਾਬ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਇੰਟਰਨੈਟ ਬੰਦ,ਐਲੋਨ ਮਸਕ ਔਰਤਾਂ ਦੇ ਸਮਰਥਨ ‘ਚ ਆਏ ਸਾਹਮਣੇ

ਨਿਊਜ਼ ਡੈਸਕ: ਪੁਲਿਸ ਹਿਰਾਸਤ ‘ਚ ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਈਰਾਨ ‘ਚ ਵਿਰੋਧ ਪ੍ਰਦਰਸ਼ਨ …

Leave a Reply

Your email address will not be published.