ਚੰਡੀਗੜ੍ਹ: ਪਰਵਾਸੀ ਮਜ਼ਦੂਰਾਂ ਨੂੰ ਲੈਕੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵਿਚਕਾਰ ਸ਼ੁੁਰੂ ਹੋਇਆ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹੁਣ ਇਸ ਨੂੰ ਲੈ ਕੇ ਸਖਤ ਪ੍ਰਤੀਕਿਰਿਆ ਦਿੱਤੀ ਹੈ ।
ਕੈਪਟਨ ਅਮਰਿੰਦਰ ਸਿੰਘ ਜਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਰਵਾਸੀ ਮਜ਼ਦੂਰਾਂ ਦੇ ਗੰਭੀਰ ਮੁੱਦੇ ਨੂੰ ਸਿਆਸੀ ਰੰਗਤ ਦਿਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ 16 ਮਈ ਤੱਕ 178909 ਪਰਵਾਸੀਆਂ ਨੂੰ ਉਨਾਂ ਦੇ ਆਪਣੇ ਘਰਾਂ ਤਕ ਭੇਜਣ ਲਈ ਪੰਜਾਬ ਸਰਕਾਰ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਿਰਮਲਾ ਸੀਤਾਰਤਮ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿੱਤਾ ਹੈ ਜਿਸ ਵਿੱਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨਾਂ ਦੇ ਨਾਲ ਹੀ ਚੱਲਣਾ ਚਾਹੀਦਾ ਸੀ।