Home / News / ਪਟਿਆਲਾ ਦੇ ਸਮਾਜਸੇਵੀ ਸੌਰਭ ਜੈਨ ਨੇ ਆਮ ਆਦਮੀ ਪਾਰਟੀ ‘ਤੇ ਲਗਾਏ ਗੰਭੀਰ ਦੋਸ਼

ਪਟਿਆਲਾ ਦੇ ਸਮਾਜਸੇਵੀ ਸੌਰਭ ਜੈਨ ਨੇ ਆਮ ਆਦਮੀ ਪਾਰਟੀ ‘ਤੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ:  ਪਟਿਆਲਾ ਦੇ ਸਮਾਜ ਸੇਵਕ ਸੌਰਭ ਜੈਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ‘ਚ ਪ੍ਰੈੱਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ। ਜੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਟਿਕਟਾਂ ਦੀ ਖਰੀਦੋ-ਫਰੋਖਤ ਚੱਲ ਰਹੀ ਹੈ। ਮੇਰਾ ਤੇ ਕੇਜਰੀਵਾਲ ਦਾ ਲਾਈ ਡਿਟੈਕਟਰ ਟੈਸਟ ਕਰਵਾਓ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।

ਜੈਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਸੱਚ ਬੋਲਿਆ ਅਤੇ ‘ਆਪ’ ਦਾ ਪਰਦਾਫਾਸ਼ ਕੀਤਾ ਤਾਂ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਪਰ ਉਹ ਡਰਨ ਵਾਲੇ ਨਹੀਂ ਹਨ।  ਜੈਨ ਨੇ ਕਿਹਾ ਕਿ ਉਨ੍ਹਾਂ ਨੂੰ ਟਿੱਕਟ ਮਿਲੇ ਜਾਂ ਨਾ ਮਿਲੇ ਪਰ ਉਹ ਸੱਚ ਦਾ ਸਾਥ ਕਦੀਂ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਮਾਮਲੇ ਨੂੰ ਰਫਾ-ਦਫਾ ਕਰਨ ਲਈ ਵਟਸਐਪ ‘ਤੇ ਲਗਾਤਾਰ ਕਾਲਾਂ ਆ ਰਹੀਆਂ ਹਨ। ਉਹ ਹੁਣ ਲੋਕਾਂ ਨੂੰ ਸੱਚਾਈ ਤੋਂ ਜਾਣੂ ਕਰਵਾਉਂਦੇ ਰਹਿਣਗੇ।

ਕਰੀਬ ਇੱਕ ਮਹੀਨਾ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਮਾਜ ਸੇਵਕ ਸੌਰਭ ਜੈਨ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ‘ਆਪ’ ਵਿੱਚ ਸ਼ਾਮਲ ਹੋਏ ਸਨ ਤਾਂ ਪਾਰਟੀ ਨੇ ਕਿਹਾ ਸੀ ਕਿ ਪਟਿਆਲਾ ਦੇਹਾਤੀ ਤੋਂ ਟਿਕਟ ਦੇਣਗੇਂ ਪਰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪੰਜ ਦਿਨ ਬਾਅਦ ਹੀ ਡਾ: ਬਲਵੀਰ ਨੂੰ ਟਿਕਟ ਦੇ ਦਿੱਤੀ।

ਚਾਰ-ਪੰਜ ਦਿਨ ਪਹਿਲਾਂ ਜਦੋਂ ਪਾਰਟੀ ਨੇ ਸੋਰਭ ਜੈਨ ਨੂੰ ਪਟਿਆਲਾ ਸ਼ਹਿਰ ਤੋਂ ਚੋਣਾਂ ‘ਚ ਖੜੇ ਹੋਣ ਲਈ ਕਿਹਾ ਤਾਂ ਸੋਰਭ ਨੇ ਪਹਿਲਾਂ ਮਨਾ ਕਰ ਦਿਤਾ ।ਪਰ ਜਦੋਂ ਸੋਰਭ ਨੇ ਆਪਣੇ ਸਮਰਥਕਾਂ ਨੂੰ ਪੁਛਿਆ ਤਾਂ ਫਿਰ ਤਿਆਰ ਹੋ ਗਏ। ਤੱਦ ਪਾਰਟੀ ਨੇ ਕਿਹਾ ਕਿ ਪਟਿਆਲਾ ਸਿਟੀ ਵਲੋਂ ਅਕਾਲੀ ਦਲ ਦੇ ਲੀਡਰ ਅਤੇ ਤੁਹਾਡਾ ਨਾਮ ਸ਼ਾਰਟਲਿਸਟ ਹੋਇਆ ਹੈ । ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਮੰਗੇ ਸਨ। ਉਨ੍ਹਾਂ ਪਟਿਆਲਾ ਦਿਹਾਤੀ ‘ਚ ‘ਆਪ’ ਵੱਲੋਂ ਡਾ: ਬਲਵੀਰ ਨੂੰ ਦਿੱਤੀ ਗਈ ਟਿਕਟ ‘ਤੇ ਸਵਾਲ ਖੜ੍ਹੇ ਕੀਤੇ ਅਤੇ ਪਾਰਟੀ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਟਿਕਟ ਕਿਸ ਆਧਾਰ ‘ਤੇ ਦਿੱਤੀ ਗਈ ਹੈ।

Check Also

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ‘ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ …

Leave a Reply

Your email address will not be published. Required fields are marked *