ਪਟਿਆਲਾ ਦੇ ਸੀਨੀਅਰ ਅਕਾਲੀ ਆਗੂ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ: ਪਟਿਆਲਾ ਦੇ ਸੀਨੀਅਰ ਅਕਾਲੀ ਨੇਤਾ ਅਤੇ ਮਰਹੂਮ ਟਕਸਾਲੀ ਅਕਾਲੀ ਜਸਦੇਵ ਸਿੰਘ ਸੰਧੂ ਦੇ ਪੁੱਤਰ ਤੇਜਿੰਦਰ ਸਿੰਘ ਸੰਧੂ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜਿੰਦਰ ਸੰਧੂ ਦਾ ਖੁਦ ਸਵਾਗਤ ਕੀਤਾ। ਇਸ ਮੌਕੇ ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਮਰਹੂਮ ਜਸਦੇਵ ਸਿੰਘ ਸੰਧੂ ਘਨੌਰ, ਸਨੌਰ, ਧੂਰੀ ਤੋਂ ਪੰਜ ਵਾਰ ਵਿਧਾਇਕ ਤੇ ਸੂਬੇ ਦੇ ਮੰਤਰੀ ਰਹੇ ਹਨ। ਉਨ੍ਹਾਂ ਦਾ ਪਟਿਆਲਾ ਖੇਤਰ ਵਿੱਚ ਚੰਗਾ ਆਧਾਰ ਹੈ ਜਿਸ ਦਾ ਕਾਂਗਰਸ ਨੂੰ ਵੱਡਾ ਲਾਹਾ ਮਿਲੇਗਾ ਤੇ ਅਕਾਲੀ ਦਲ ਦਾ ਹਾਲਤ ਹੋਰ ਪਤਲੀ ਹੋ ਜਾਏਗੀ।

ਤੇਜਿੰਦਰਪਾਲ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ। ਕਾਂਗਰਸ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਗਾਮੀ ਲੋਕ ਸਭਾ ਚੋਣਾਂ ਲਈ ਵੱਡਾ ਹੁਲਾਰਾ ਮਿਲਿਆ ਹੈ।

Check Also

ਵਿੱਤ ਮੰਤਰੀ ਚੀਮਾ ਅਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਅਪ੍ਰੇਟਰਾਂ ਨੇ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ

ਚੰਡੀਗੜ੍ਹ: : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ …

Leave a Reply

Your email address will not be published.