Home / ਪੰਜਾਬ / ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਕੈਂਪ ਲਾਇਆ

ਪਰਾਲੀ ਦੀ ਸੰਭਾਲ ਬਾਰੇ ਸਿਖਲਾਈ ਕੈਂਪ ਲਾਇਆ

ਚੰਡੀਗੜ੍ਹ, (ਅਵਤਾਰ ਸਿੰਘ): ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ਡੇਹਲੋਂ ਨੇੜਲੇ ਪਿੰਡ ਜ਼ੀਰਖ ਵਿਖੇ ਪਰਾਲੀ ਦੀ ਸੰਭਾਲ ਦੀ ਸਿਖਲਾਈ ਦੇਣ ਲਈ ਇੱਕ ਕੈਂਪ ਲਾਇਆ ਗਿਆ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਬਿਨਾਂ ਸਾੜੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਡੇਹਲੋਂ ਦੇ ਖੇਤੀ ਵਿਕਾਸ ਅਧਿਕਾਰੀ ਡਾ. ਨਿਰਮਲ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਕਿਸਾਨ ਪੱਖੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪਰਾਲੀ ਸਾੜਨ ਦੇ ਬੁਰੇ ਰੁਝਾਨ ਨੂੰ ਰੋਕਣ ਲਈ ਵਿਭਾਗ ਹਰ ਸੰਭਵ ਕਾਰਵਾਈ ਕਰਨ ਲਈ ਤਿਆਰ ਹੈ। ਡਾ. ਪੰਕਜ ਕੁਮਾਰ ਨੇ ਪਰਾਲੀ ਸਾੜਨ ਦੇ ਵਾਤਾਵਰਨੀ, ਭੂਮੀ ਵਿਗਿਆਨਕ ਅਤੇ ਮਨੁੱਖੀ ਸਿਹਤ ਉਪਰ ਮਾੜੇ ਪ੍ਰਭਾਵਾਂ ਦਾ ਜ਼ਿਕਰ ਕੀਤਾ। ਡਾ. ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਡੇਹਲੋਂ ਬਲਾਕ ਦੇ ਖੇਤੀ ਵਿਕਾਸ ਅਧਿਕਾਰੀ ਡਾ. ਹਰਵਿੰਦਰ ਕੌਰ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਗੱਲ ਕਰਦਿਆਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਦਾ ਸੱਦਾ ਦਿੱਤਾ। ਡਾ. ਮਨਅਰਸ਼ਰੂਪ ਕੌਰ ਨੇ ਹਾੜੀ ਦੀਆਂ ਵੱਖ-ਵੱਖ ਫਸਲਾਂ ਦੀ ਜਾਣਕਾਰੀ ਦਿੱਤੀ। 50 ਦੇ ਕਰੀਬ ਕਿਸਾਨ ਇਸ ਸਿਖਲਾਈ ਕੈਂਪ ਦਾ ਲਾਹਾ ਲੈਣ ਲਈ ਹਾਜ਼ਰ ਸਨ।

Check Also

ਸਿਰਸਾ ਪਿੱਛੋਂ ਬਿਕਰਮ ਮਜੀਠੀਆ ਵੀ ਜੇ ਭਾਜਪਾ ‘ਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ : ਵੜਿੰਗ

ਖਰੜ: ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ …

Leave a Reply

Your email address will not be published. Required fields are marked *