ਨਵੀਂ ਦਿੱਲੀ : ਪਾਕਿਸਤਾਨ ਦੇ ਕਬਜ਼ੇ ‘ਚੋਂ ਰਿਹਾਅ ਹੋ ਕੇ ਭਾਰਤ ਪਰਤੇ ਭਾਰਤੀ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਵਰਥਮਾਨ ਦੀ ਵੱਖ ਵੱਖ ਢੰਗ ਨਾਲ ਸ਼ਰੀਰਿਕ ਜ਼ਾਂਚ ਕਰਕੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਾਪਸ ਪਰਤਣ ਤੋਂ ਬਾਅਦ ਅਭਿਨੰਦਨ ਨੇ ਭਾਰਤੀ ਹਵਾਈ ਸੈਨਾਂ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਹਟ ਕੇ ਇੱਕ ਗੱਲ ਇਹ ਨਿੱਕਲ ਕੇ ਸਾਹਮਣੇ ਆ ਰਹੀ ਹੈ ਕਿ 60 ਘੰਟੇ ਤੱਕ ਪਾਕਿਸਤਾਨੀ ਫੌਜ ਦੇ ਕਬਜ਼ੇ ਵਿੱਚ ਰਹੇ ਅਭਿਨੰਦਨ ਨੂੰ ਸ਼ਰੀਰਿਕ ਤਸ਼ੱਦਦ ਤਾਂ ਕੋਈ ਨਹੀਂ ਦਿੱਤਾ ਗਿਆ, ਪਰ ਉਹ ਸਮਾਂ ਅਭਿਨੰਦਨ ਲਈ ਬਹੁਤ ਵੱਡੀ ਮਾਨਸਿਕ ਪ੍ਰੇਸ਼ਾਨੀ ਵਾਲਾ ਸੀ। ਪਤਾ ਲੱਗਾ ਹੈ ਕਿ ਇਹ ਜਾਣਕਾਰੀ ਅਭਿਨੰਦਨ ਨੇ ਆਪਣੇ ਉੱਚ ਅਧਿਕਾਰੀਆਂ ਨਾਲ ਵੀ ਸਾਂਝੀ ਕੀਤੀ ਹੈ। ਇਸ ਗੱਲ ਵਿੱਚ ਕਿੰਨੀ ਸੱਚਾਈ ਹੈ ਇਸ ਗੱਲ ਦੀ ਅਜੇ ਪੁਸ਼ਟੀ ਨਹੀਂ ਹੋ ਪਾਈ ਹੈ।