ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ

TeamGlobalPunjab
1 Min Read

ਨਿਊਜ਼ ਡੈਸਕ: ਕੋਰੋਨਾ ਮਹਾਮਾਰੀ ਕਾਰਨ ਭਾਂਵੇ ਸਾਰਿਆਂ ਦੇ ਕੰਮ ਠੱਪ ਹਨ।ਸਾਰੇ ਘਰਾਂ ‘ਚ ਰਹਿਣ ਲਈ ਮਜਬੂਰ ਹਨ।ਪਰ ਸਰਕਾਰਾਂ  ਚੀਜ਼ਾਂ ਦੀਆਂ ਕੀਮਤਾਂ ‘ਚ ਵਾਧਾ ਕਰਨੋ ਪਿੱਛੇ ਨਹੀਂ ਹੱਟ ਰਹੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 92.05 ਰੁਪਏ ਅਤੇ ਡੀਜ਼ਲ ਦੀ ਕੀਮਤ 82.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀਆਂ ਕੀਮਤਾਂ 98.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 89.75 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।ਪੰਜਾਬ ਵਿੱਚ 12 ਮਈ ਨੂੰ ਫਿਰ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ।

ਅੱਜ ਦੇ ਵਾਧੇ ਤੋਂ ਬਾਅਦ  ਜਲੰਧਰ ਵਿੱਚ ਪੈਟਰੋਲ ਦੀ ਕੀਮਤ 93.26 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੱਧ ਕੇ 84.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਲੁਧਿਆਣੇ ਵਿੱਚ ਪੈਟਰੋਲ ਦੀ ਕੀਮਤ 93.72 ਅਤੇ ਡੀਜ਼ਲ ਦੀ ਕੀਮਤ ਵੱਧ ਕੇ 85.00 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 82.28 ਰੁਪਏ ਅਤੇ ਪੈਟਰੋਲ 88.55 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

TAGGED: , , ,
Share this Article
Leave a comment