Breaking News

ਪ੍ਰਧਾਨ ਮੰਤਰੀ ਮੋਦੀ ਨੇ ਬਾਬਾ ਸਾਹਿਬ ਪੁਰੰਦਰੇ ਦੇ ਦੇਹਾਂਤ ‘ਤੇ ਪ੍ਰਗਟਾਇਆ ਸੋਗ

ਨਵੀਂ ਦਿੱਲੀ: ਪ੍ਰਸਿੱਧ ਇਤਿਹਾਸਕਾਰ ਤੇ ਪਦਮ ਵਿਭੂਸ਼ਨ ਐਵਾਰਡ ਜੇਤੂ ਬਲਵੰਤ ਮੋਰੇਸ਼ਵਰ ਪੁਰੰਦਰੇ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਪੁਰੰਦਰੇ (99), ਮਰਾਠਾ ਯੋਧੇ ਰਾਜਾ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਅਥਾਰਟੀ, ਨੂੰ ਇੱਕ ਹਫ਼ਤਾ ਪਹਿਲਾਂ ਨਿਮੋਨੀਆ ਦਾ ਪਤਾ ਲੱਗਿਆ ਸੀ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਵੈਂਟੀਲੇਟਰ ਸਪੋਰਟ ‘ਤੇ ਸਨ।

ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਮੋਰੇਸ਼ਵਰ ਪੁਰੰਦਰੇ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਕਿਹਾ, ‘ਬਾਬਾ ਸਾਹਿਬ ਪੁਰੰਦਰੇ ਦੇ ਦੇਹਾਂਤ ਨਾਲ ਇਤਿਹਾਸ ਅਤੇ ਸੱਭਿਆਚਾਰ ਦੀ ਦੁਨੀਆ ‘ਚ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦੇ ਕਾਰਨ ਆਉਣ ਵਾਲੀਆਂ ਪੀੜ੍ਹੀਆਂ ਛਤਰਪਤੀ ਸ਼ਿਵਾਜੀ ਮਹਾਰਾਜ ਨਾਲ ਹੋਰ ਜੁੜੀਆਂ ਰਹਿਣਗੀਆਂ। ਉਨ੍ਹਾਂ ਦੀਆਂ ਹੋਰ ਰਚਨਾਵਾਂ ਵੀ ਯਾਦ ਕੀਤੀਆਂ ਜਾਣਗੀਆਂ।

Check Also

ਡੈਨਮਾਰਕ ‘ਚ ਇਕ ਵਾਰ ਫਿਰ ਕੁਰਾਨ ਨੂੰ ਸਾੜਨ ਦੀ ਘਟਨਾ ਆਈ ਸਾਹਮਣੇ, ਨਾਰਾਜ਼ ਮੁਸਲਿਮ ਦੇਸ਼ਾਂ ਨੇ ਕਾਰਵਾਈ ਦੀ ਕੀਤੀ ਮੰਗ

ਨਿਊਜ਼ ਡੈਸਕ: ਦੁਨੀਆ ਭਰ ‘ਚ ਮੁਸਲਮਾਨਾਂ ਦਾ ਪਵਿੱਤਰ ਮਹੀਨਾ ਰਮਜ਼ਾਨ ਚੱਲ ਰਿਹਾ ਹੈ। ਇਸ ਦੌਰਾਨ …

Leave a Reply

Your email address will not be published. Required fields are marked *