Home / News / ਪੰਚਕੂਲਾ CBI ਦੀ ਵਿਸ਼ੇਸ਼ ਅਦਾਲਤ ਅੱਜ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸੁਣਾਏਗੀ ਸਜ਼ਾ,ਧਾਰਾ-144 ਲਾਗੂ

ਪੰਚਕੂਲਾ CBI ਦੀ ਵਿਸ਼ੇਸ਼ ਅਦਾਲਤ ਅੱਜ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸੁਣਾਏਗੀ ਸਜ਼ਾ,ਧਾਰਾ-144 ਲਾਗੂ

ਪੰਚਕੂਲਾ : ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਅਦਾਲਤ ਅਜ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸਜ਼ਾ ਸੁਣਾਏਗੀ। ਜਿਸ ਦੇ ਸਬੰਧ ਵਿੱਚ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ।

ਇਸ ਮਾਮਲੇ ਵਿਚ ਪਹਿਲਾਂ 12 ਅਕਤੂਬਰ ਨੂੰ ਫ਼ੈਸਲਾ ਆਉਣ ਦੀ ਸੰਭਾਵਨਾ ਸੀ, ਪਰ ਸਜ਼ਾ ਨੂੰ ਲੈ ਕੇ ਸੀਬੀਆਈ ਅਤੇ ਬਚਾਅ ਪੱਖ ਵਿਚਾਲੇ ਬਹਿਸ ਪੂਰੀ ਨਹੀਂ ਹੋ ਸਕੀ ਸੀ। ਸੋਮਵਾਰ ਨੂੰ ਵੀ ਪਹਿਲਾਂ ਗੁਰਮੀਤ ਰਾਮ ਰਹੀਮ ਵੱਲੋਂ ਘੱਟ ਤੋਂ ਘੱਟ ਸਜ਼ਾ ਦੇਣ ਲਈ ਆਪਣਾ ਪੱਖ ਰੱਖਿਆ ਜਾਵੇਗਾ। ਨਾਲ ਹੀ ਹੋਰ ਦੋਸ਼ੀਆਂ ਦੇ ਵਕੀਲ ਵੀ ਆਪਣਾ ਪੱਖ ਰੱਖਣਗੇ। ਸਜ਼ਾ ਲਈ ਸੀਬੀਆਈ ਨੇ ਪਿਛਲੀ ਸੁਣਵਾਈ ’ਤੇ ਆਪਣਾ ਪੱਖ ਰੱਖ ਦਿੱਤਾ ਸੀ ਅਤੇ ਜ਼ਿਆਦਾ ਤੋਂ ਜ਼ਿਆਦਾ ਸਜ਼ਾ ਦੇਣ ਦੀ ਅਪੀਲ ਕੀਤੀ ਸੀ।

ਪੰਚਕੂਲਾ ਵਿੱਚ ਸੁਰੱਖਿਆ ਦੇ ਲਈ ਆਈ.ਟੀ.ਬੀ.ਪੀ. ਦੇ ਜਵਾਨਾਂ ਦੇ ਨਾਲ ਪੰਚਕੂਲਾ ਦੇ ਪੁਲਿਸ ਕਰਮਚਾਰੀਆਂ ਨੂੰ ਵੱਡੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਵੇਗਾ ਜਦਕਿ ਦੋਸ਼ੀ ਕ੍ਰਿਸ਼ਣ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਪ੍ਰਤੱਖ ਰੂਪ ਵਿਚ ਕੋਰਟ ਵਿਚ ਪੇਸ਼ ਹੋਣਗੇ।

 

Check Also

ਨਵਜੋਤ ਸਿੱਧੂ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ …

Leave a Reply

Your email address will not be published. Required fields are marked *