Breaking News

ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਹੋਇਆ ਗਠਨ, ਬਾਜਵਾ ਨੂੰ ਮੈਨੀਫੈਸਟੋ ਤੇ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਬਣਾਇਆ ਚੇਅਰਮੈਨ

ਚੰਡੀਗੜ੍ਹ: ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ। ਇਸੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਅਤੇ ਮੈਨੀਫੈਸਟੋ ਕਮੇਟੀ ਵਿੱਚ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਕਾਂਗਰਸ ਹਾਈਕਮਾਨ ਵੱਲੋਂ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੂੰ ਬਣਾਇਆ ਗਿਆ ਹੈ, ਜਦ ਕਿ ਸੁਨੀਲ ਜਾਖੜ ਪ੍ਰਚਾਰ ਕਮੇਟੀ ਦੇ ਮੁਖੀ ਬਣੇ ਹਨ। ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਕਨਵੀਨਰ ਤੇ ਮਨਪ੍ਰੀਤ ਸਿੰਘ ਬਾਦਲ ਨੂੰ ਕੋ ਚੇਅਰਮੈਨ। ਦੂਜੇ ਪਾਸੇ ਰਵਨੀਤ ਸਿੰਘ ਬਿੱਟੂ ਨੂੰ ਪ੍ਰਚਾਰ ਕਮੇਟੀ ਦਾ ਕਨਵੀਨਰ ਤੇ ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਨੂੰ ਕੋ ਚੇਅਰਮੈਨ ਲਾਇਆ ਗਿਆ ਹੈ।

Check Also

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਜਸਟਿਸ ਸੰਤ ਪ੍ਰਕਾਸ਼ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ:  ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ …

Leave a Reply

Your email address will not be published. Required fields are marked *