Breaking News

ਪੰਜਾਬ ‘ਚ ਕੈਪਟਨ ਖਿਲਾਫ ਬਗਾਵਤ,ਬਾਗੀ ਮੰਤਰੀ ਅਤੇ ਵਿਧਾਇਕ ਹਰੀਸ਼ ਰਾਵਤ ਨੂੰ ਮਿਲਣ ਲਈ ਦੇਹਰਾਦੂਨ ਹੋਏ ਰਵਾਨਾ

ਚੰਡੀਗੜ੍ਹ: ਪੰਜਾਬ ਵਿੱਚ ਬਾਗੀ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਦੇਹਰਾਦੂਨ ਲਈ ਰਵਾਨਾ ਹੋ ਗਏ ਹਨ।  ਉੱਥੇ ਉਹ ਕਾਂਗਰਸ ਦੇ ਕੌਮੀ ਸਕੱਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ।

ਇਸ ਤੋਂ ਬਾਅਦ ਦਿੱਲੀ ਵਿੱਚ ਹਾਈਕਮਾਨ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ। ਦੇਹਰਾਦੂਨ ਲਈ ਰਵਾਨਗੀ ਮੌਕੇ ਸੰਬੋਧਨ ਕਰਦਿਆਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੇ ਇੱਕ ਮਹੀਨੇ ਦੇ ਅੰਦਰ ਕਾਂਗਰਸ ਦੇ ਅਕਸ ਵਿੱਚ ਸੁਧਾਰ ਕਰਨਗੇ। ਦੂਜੇ ਪਾਸੇ ਤ੍ਰਿਪਤੀ ਰਜਿੰਦਰ ਬਾਜਵਾ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਕੈਪਟਨ ਨੂੰ ਨਾ ਬਦਲਿਆ ਤਾਂ ਉਹ ਖੁਦ ਪੰਜਾਬ ਵਿਚ ਕਾਂਗਰਸ ਦੀ ਕਬਰ ਖੋਦਣਗੇ।ਦੇਹਰਾਦੂਨ ਜਾਣ ਵਾਲਿਆਂ ਵਿਚ ਸੀਨੀਅਰ ਮੰਤਰੀ ਤ੍ਰਿਪਤੀ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਸਮੇਤ ਸੂਬਾ ਜਨਰਲ ਸਕੱਤਰ ਪ੍ਰਗਟ ਸਿੰਘ, ਵਿਧਾਇਕ ਕੁਲਬੀਰ ਜੀਰਾ, ਵਰਿੰਦਰਜੀਤ, ਸੁਰਜੀਤ ਧੀਮਾਨ ਵੀ ਸ਼ਾਮਲ ਹਨ। ਬੁੱਧਵਾਰ ਸਵੇਰੇ ਸਾਰੀਆਂ ਗੱਡੀਆਂ ਦਾ ਕਾਫਲਾ ਚੰਡੀਗੜ੍ਹ ਤੋਂ ਦੇਹਰਾਦੂਨ ਲਈ ਰਵਾਨਾ ਹੋ ਗਿਆ ਹੈ। ਰਾਤ ਕਰੀਬ 10 ਵਜੇ ਉਹਨਾਂ ਦੀ ਹਰੀਸ਼ ਰਾਵਤ ਨੂੰ ਮਿਲਣ ਦੀ ਸੰਭਾਵਨਾ ਹੈ।

ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਅਤੇ ਪੰਜਾਬ ਦੇ ਤਤਕਾਲੀ ਪ੍ਰਧਾਨ ਸੁਨੀਲ ਜਾਖੜ ਨੇ 26 ਅਪ੍ਰੈਲ ਨੂੰ ਹੀ ਕੈਬਨਿਟ ਮੀਟਿੰਗ ਵਿੱਚ ਬੇਅਦਬੀ, ਨਸ਼ਾਖੋਰੀ ਅਤੇ ਹੋਰ ਮੁੱਦਿਆਂ ‘ਤੇ ਕਾਰਵਾਈ ਦੀ ਮੰਗ ਕੀਤੀ ਸੀ। ਉਸ ਸਮੇਂ ਵਿਵਾਦ ਸ਼ੁਰੂ ਹੋ ਗਿਆ ਸੀ। ਕੈਪਟਨ ਨੂੰ ਹਟਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਪਾਰਟੀ ਨੂੰ ਹੋਏ ਨੁਕਸਾਨ ਦੇ ਸਵਾਲ ਉੱਤੇ ਰੰਧਾਵਾ ਨੇ ਕਿਹਾ ਕਿ ਇੱਕ ਮਹੀਨੇ ਵਿੱਚ ਕਾਂਗਰਸ ਦਾ ਅਕਸ ਸੁਧਰ ਜਾਵੇਗਾ।

 ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਬਰਗਾੜੀ ਕਾਂਡ, ਨਸ਼ਿਆਂ ਦਾ ਮੁੱਦਾ ਤੇ ਬਿਜਲੀ ਸਮਝੌਤੇ ਦਾ ਮਸਲਾ ਅਜੇ ਵੀ ਖੜ੍ਹਾ ਹੈ। ਇਸ ਉੱਪਰ ਮੁੱਖ ਮੰਤਰੀ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੱਸ ਮਾਫੀਆ, ਰੇਤ ਮਾਫੀਆ ਤੇ ਦਲਿਤਾਂ ਦੇ ਮੁੱਦੇ ਪਹਿਲਾਂ ਦੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਇੰਟੈਲੀਜੈਂਸ ਖਾਲ੍ਹੀ ਘਰ ਦੇ ਡੰਡੇ ਮਾਰਦੀ ਹੈ। ਇਹ ਨਹੀਂ ਹੋ ਸਕਦਾ ਇੰਟੈਲੀਜੈਂਸ ਨੂੰ ਪਤਾ ਨਾ ਹੋਵੇ ਸੁਮੇਧ ਸੈਣੀ ਘਰ ਨਹੀਂ ਹੈ।

Check Also

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, …

Leave a Reply

Your email address will not be published. Required fields are marked *