ਪੰਜਾਬ ‘ਚ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਝੋਨੇ ਦੀ ਪੱਕੀ ਫ਼ਸਲ ਢਹਿ ਢੇਰੀ

TeamGlobalPunjab
2 Min Read

ਨਿਊਜ਼ ਡੈਸਕ: ਸ਼ਨੀਵਾਰ ਰਾਤ ਤੋਂ ਹੀ ਪੱਕੀ ਫ਼ਸਲ ‘ਤੇ ਹੋਈ ਗੜ੍ਹੇਮਾਰੀ ਅਤੇ ਮੋਹਲੇਧਾਰ ਬਾਰਿਸ਼ ਨੇ ਝੋਨੇ ਦੀ ਫ਼ਸਲ ਢਹਿ ਢੇਰੀ ਕਰ ਦਿੱਤੀ। ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਗੜਿਆਂ ਨਾਲ ਮੀਂਹ ਕਰਕੇ ਕਿਸਾਨਾਂ ਦੀਆਂ ਫ਼ਸਲਾਂ ‘ਤੇ ਚਿੱਟੀ ਚਾਦਰ ਵਿਛ ਗਈ ਹੈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ‘ਤੇ ਖੜ੍ਹੀਆਂ ਫਸਲਾਂ ਢਹਿ ਗਈਆਂ ਹਨ।

ਮਾਝੇ ਵਿੱਚ ਸਰਹੱਦੀ ਖੇਤਰ ਨਾਲ ਲੱਗਦੇ ਖੇਤਰਾਂ ਦੇ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਇਨ੍ਹਾਂ ਖੇਤਰਾਂ ਵਿੱਚ ਬਾਸਮਤੀ ਦੀ ਫਸਲ ਉਗਾਈ ਜਾਂਦੀ ਹੈ ਅਤੇ ਇਸਦੀ ਕਟਾਈ ਅਕਤੂਬਰ ਵਿੱਚ ਸ਼ੁਰੂ ਹੋ ਜਾਂਦੀ ਹੈ, ਪਰ ਇਸ ਵਾਰ ਮੀਂਹ ਨੇ ਫਸਲ ਖਰਾਬ ਕਰ ਦਿੱਤੀ। ਸਰਹੱਦੀ ਖੇਤਰ ਵਿੱਚ ਇਸ ਦੀ ਕਟਾਈ ਅਜੇ ਬਾਕੀ ਹੈ। ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਗਿਰਦਾਵਾਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਡੇਰਾ ਬਾਬਾ ਨਾਨਕ ਵਿੱਚ ਵੀ ਗੜੇਮਾਰੀ ਕਾਰਨ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ 1121  ਕਿਸਮ ਦੀ ਬਾਸਮਤੀ ਹੈ।

ਪਿੰਡ ਸੈਦਪੁਰਾ, ਰਾਏਪੁਰ ਮਾਜਰੀ, ਮੀਰਪੁਰ, ਖੇੜੀ ਨੌਧ ਸਿੰਘ, ਬੌੜ,ਢੋਲੇਵਾਲ, ਹਰਗਣਾਂ ਆਦਿ ਵਿਚ ਲੰਘੀ ਰਾਤ ਗੜੇਮਾਰੀ ਦੇ ਸਮਾਚਾਰ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਰਾਤੀਂ ਕਰੀਬ ਇਕ ਵਜੇ ਦੇ ਲਗਭਗ ਇਨ੍ਹਾਂ ਪਿੰਡਾਂ ‘ਚ ਕਰੀਬ ਦੋ ਮਿੰਟ ਗੜੇਮਾਰੀ ਹੋਈ ਜਿਸ ਨਾਲ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ।ਪ੍ਰਾਪਤ ਜਾਣਕਾਰੀ ਮੁਤਾਬਿਕ ਰਾਤੀਂ ਕਰੀਬ ਇਕ ਵਜੇ ਦੇ ਲਗਭਗ ਇਨ੍ਹਾਂ ਪਿੰਡਾਂ ‘ਚ ਕਰੀਬ ਦੋ ਮਿੰਟ ਗੜੇਮਾਰੀ ਹੋਈ ਜਿਸ ਨਾਲ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ।

- Advertisement -

Share this Article
Leave a comment