Home / News / ਵੱਡੀ ਖਬਰ : ਪੰਜਾਬ ‘ਚ ਹੁਣ ਸਵੇਰੇ 7 ਵਜੇ ਖੁੱਲ੍ਹਣਗੇ ਪੈਟਰੋਲ ਪੰਪ, ਸ਼ਾਮ 5 ਵਜੇ ਹੋ ਜਾਇਆ ਕਰਨਗੇ ਬੰਦ

ਵੱਡੀ ਖਬਰ : ਪੰਜਾਬ ‘ਚ ਹੁਣ ਸਵੇਰੇ 7 ਵਜੇ ਖੁੱਲ੍ਹਣਗੇ ਪੈਟਰੋਲ ਪੰਪ, ਸ਼ਾਮ 5 ਵਜੇ ਹੋ ਜਾਇਆ ਕਰਨਗੇ ਬੰਦ

ਲੁਧਿਆਣਾ : ਪੈਟਰੋਲ ਪੰਪ ਮਾਲਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਵਿੱਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। 15 ਦਿਨਾਂ ਤੱਕ ਤੁਹਾਨੂੰ ਸ਼ਾਮ 5 ਵਜੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ। ਪੈਟਰੋਲ ਪੰਪ ਮਾਲਕਾਂ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ਲਈ ਵੱਡੀ ਮੁਸ਼ਕਲ ਪੈਦਾ ਹੋ ਸਕਦੀ ਹੈ। ਇਹ ਫ਼ੈਸਲਾ ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੀ ਬੈਠਕ ਵਿਚ ਲਿਆ ਗਿਆ ਹੈ। ਐਤਵਾਰ ਨੂੰ ਡੀਲਰਸ ਦੀ ਲੁਧਿਆਣਾ ਵਿਚ ਹੋਈ ਮੀਟਿੰਗ ਤੋਂ ਬਾਅਦ ਇਸ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਵਿਚ ਜਲੰਧਰ, ਪਟਿਆਲਾ, ਫਤਿਹਗੜ੍ਹ ਸਾਹਿਬ, ਰੋਪੜ, ਮੋਹਾਲੀ, ਹੁਸ਼ਿਆਰਪੁਰ, ਮੋਗਾ ਸਮੇਤ ਲਗਭਗ 50 ਪੈਟਰੋਲ ਪੰਪ ਮਾਲਕਾਂ ਨੇ ਹਿੱਸਾ ਲਿਆ।

 ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਕਿ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਵੱਧ ਰਹੀ ਲਾਗਤ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਨਾਲ ਉਨ੍ਹਾਂ ਦੀ ਇਨਪੁਟ ਲਾਗਤ ਵੱਧਦੀ ਜਾ ਰਹੀ ਹੈ। ਇਸ ਦੇ ਮੁਕਾਬਲੇ ਉਨ੍ਹਾਂ ਦੇ ਕਮੀਸ਼ਨ ਵਿਚ ਕੋਈ ਇਜ਼ਾਫਾ ਨਹੀਂ ਹੋਇਆ। ਪਿਛਲੇ 5 ਸਾਲਾਂ ਵਿਚ ਲਾਗਤ ਦੁੱਗਣੀ ਹੋ ਚੁੱਕੀ ਹੈ। ਇਸ ਸੰਬੰਧੀ ਸਰਕਾਰ ਨਾਲ ਕਈ ਵਾਰ ਮੀਟਿੰਗ ਹੋ ਚੁੱਕੀ ਹੈ। ਜਿਸ ਵਿਚ ਉਹ ਕੀਮਤਾਂ ‘ਤੇ ਕਾਬੂ ਪਾਉਣ ਨੂੰ ਲੈ ਕੇ ਅਤੇ ਕਮੀਸ਼ਨ ਵਧਾਉਣ ਦੀ ਮੰਗ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੋਈ ਫ਼ੈਸਲਾ ਨਹੀਂ ਹੋਇਆ।ਅਜਿਹੀ ਸਥਿਤੀ ਵਿੱਚ ਹੁਣ ਅਸੀਂ ਖੁਦ ਖਰਚੇ ਘਟਾਉਣ ਲਈ ਕਾਸਟ ਕਟਿੰਗ ਕਰਨ ਲਈ ਮਜਬੂਰ ਹੋ ਗਏ ਹਾਂ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਫਿਲਹਾਲ 7 ਤੋਂ ਲੈ ਕੇ 21 ਨਵੰਬਰ ਤਕ ਇਹ ਫ਼ੈਸਲਾ ਲਾਗੂ ਰਹੇਗਾ। ਜੇ ਅਗਲੇ 15 ਦਿਨਾਂ ਵਿਚ ਵੀ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ ਹੈ ਤਾਂ 22 ਨਵੰਬਰ ਨੂੰ ਪੂਰੇ ਦਿਨ ਲਈ ਪੈਟਰੋਲ ਪੰਪ ਬੰਦ ਰੱਖੇ ਜਾਣਗੇ ਅਤੇ ਉਹ ਅੱਗੇ ਦੀ ਰਣਨੀਤੀ ‘ਤੇ ਵਿਚਾਰ ਕਰਨਗੇ।

Check Also

ਡੱਗ ਫੋਰਡ ਨੇ ਓਟਾਵਾ ਨੂੰ ਨਵੇਂ ਕੋਵਿਡ ਵੈਰੀਏਂਟ ਨਾਲ ਜੁੜੇ ਦੇਸ਼ਾਂ ਦੀਆਂ ਫਲਾਈਟਾਂ ‘ਤੇ ਤੁਰੰਤ ਪਾਬੰਦੀ ਲਗਾਉਣ ਦੀ ਕੀਤੀ ਮੰਗ

ਟੋਰਾਂਟੋ : ਅਫਰੀਕਾ ‘ਚ ਲੱਭੇ ਗਏ ਕੋਰੋਨਾ ਦੇ ਨਵੇਂ ਵੈਰੀਏਂਟ ਨੇ ਮੁੜ ਤੋਂ ਕਈ ਮੁਲਕਾਂ …

Leave a Reply

Your email address will not be published. Required fields are marked *