Home / ਸਿਆਸਤ / ਪੰਜਾਬ ਦੇ ਮੰਤਰੀਆਂ ਨੇ ਸੁਪਰੀਮ ਕੋਰਟ ਦੇ ਵਕੀਲ ਨਾਲ ਲੈ ਲਿਆ ਪੰਗਾ, ਫਿਰ ਵਕੀਲ ਸਾਬ੍ਹ ਨੇ ਵੀ ਘੇਰ ਲਏ ਮੰਤਰੀ

ਪੰਜਾਬ ਦੇ ਮੰਤਰੀਆਂ ਨੇ ਸੁਪਰੀਮ ਕੋਰਟ ਦੇ ਵਕੀਲ ਨਾਲ ਲੈ ਲਿਆ ਪੰਗਾ, ਫਿਰ ਵਕੀਲ ਸਾਬ੍ਹ ਨੇ ਵੀ ਘੇਰ ਲਏ ਮੰਤਰੀ

ਚੰਡੀਗੜ੍ਹ : ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਦਾ ਅਸਤੀਫਾ ਮਨਜ਼ੂਰ ਹੋਇਆ ਹੈ ਉਸ ਦਿਨ ਤੋਂ ਹੀ ਲਗਾਤਾਰ ਫੂਲਕਾ ਦਾ ਵਿਰੋਧ ਵੀ ਹੋ ਰਿਹਾ ਹੈ। ਜਿਸ ਦੇ ਚਲਦਿਆਂ ਬੀਤੇ ਦਿਨੀਂ ਪੰਜਾਬ ਦੇ ਕੁਝ ਮੰਤਰੀਆਂ ਨੇ ਫੂਲਕਾ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਦਿੱਤੇ ਗਏ ਅਸਤੀਫੇ ਨੂੰ ਸਟੰਟ ਕਰਾਰ ਦਿੰਦਿਆਂ ਕਿਹਾ ਸੀ ਕਿ ਜੇਕਰ ਫੂਲਕਾ ਇਸ ਮਾਮਲੇ ਨੂੰ ਲੈ ਕੇ ਇੰਨੇ ਹੀ ਸੰਜੀਦਾ ਹਨ ਤਾਂ ਪਹਿਲਾਂ ਉਹ ਕੇਂਦਰ ਦੀ ਉਸ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤਾ ਪਦਮ ਸ੍ਰੀ ਅਵਾਰਡ ਵਾਪਸ ਕਰਨ ਜਿਸ ਬੀਜੇਪੀ ਸਰਕਾਰ ਦੇ ਹੁਕਮ ‘ਤੇ ਉਨ੍ਹਾਂ ਅਧੀਨ ਕੰਮ ਕਰ ਰਹੀ ਜਾਂਚ ਏਜੰਸੀ ਸੀਬੀਆਈ ਨੇ ਅਦਾਲਤ ਵਿੱਚ ਬੇਅਦਬੀ ਮਾਮਲਿਆਂ ਦੀ ਕਲੋਜ਼ਰ ਰਿਪੋਰਟ ਦਾਖਲ ਕੀਤੀ ਸੀ। ਇਸ ਦਾ ਸਖਤ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਹੈ ਕਿ ਜੇਕਰ ਸੂਬਾ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ, ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਜੇਲ੍ਹ ਭੇਜੇਗੀ ਤਾਂ ਇਸ ਬਦਲੇ ਉਹ ਆਪਣਾ ਪਦਮ ਸ੍ਰੀ ਅਵਾਰਡ ਵਾਪਸ ਕਰਨ ਨੂੰ ਤਿਆਰ ਹਨ। ਹਰਵਿੰਦਰ ਸਿੰਘ ਫੂਲਕਾ ਨੇ ਦਾਅਵਾ ਕੀਤਾ ਕਿ ਜਿਸ ਦਿਨ ਹੀ ਸੱਤਾਧਾਰੀ ਸਰਕਾਰ ਨੇ ਸੁਮੇਧ ਸੈਣੀ ਅਤੇ ਵੱਡੇ ਬਾਦਲ ਨੂੰ ਜੇਲ੍ਹ ਭੇਜ ਦਿੱਤਾ ਉਸ ਦਿਨ ਤੋਂ ਅਗਲੇ ਦਿਨ ਹੀ ਉਹ ਆਪਣਾ ਇਹ ਅਵਾਰਡ ਵਾਪਸ ਕਰ ਦੇਣਗੇ। ਇੱਥੇ ਹੀ ਬੱਸ ਨਹੀਂ ਫੂਲਕਾ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਇਸ ਦਾਅਵੇ ‘ਤੇ ਭਰੋਸਾ ਨਹੀਂ ਹੈ ਤਾਂ ਉਹ ਪਹਿਲਾਂ ਵੀ ਆਪਣਾ ਅਵਾਰਡ ਵਾਪਸ ਕਰਨ ਨੂੰ ਤਿਆਰ ਹਨ ਪਰ ਵੱਡੇ ਬਾਦਲ ਅਤੇ ਸੁਮੇਧ ਸੈਣੀ ਨੂੰ ਪੰਜਾਬ ਸਰਕਾਰ ਜੇਲ੍ਹ ਭੇਜੇ। ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਸਰਕਾਰ ਦੇ ਚਾਰ ਮੰਤਰੀਆਂ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੋਸ਼ ਲਾਇਆ ਸੀ ਕਿ ਫੂਲਕਾ ਸਿਰਫ ਤੇ ਸਿਰਫ ਸਿਆਸੀ ਲਾਹਾ ਲੈਣ ਲਈ ਹੀ ਅਜਿਹਾ ਕਰ ਰਹੇ ਹਨ ਤੇ ਜੇਕਰ ਉਨ੍ਹਾਂ ਨੂੰ ਇੰਨਾਂ ਹੀ ਦੁੱਖ ਹੈ ਤਾਂ ਉਹ ਬੇਅਦਬੀ ਮਾਮਲਿਆਂ ਦੀ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਦਾਖਲ ਕਰਨ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਨੂੰ ਆਪਣਾ ਪਦਮ ਸ੍ਰੀ ਅਵਾਰਡ ਵਾਪਸ ਕਰ ਦੇਣ। ਫੂਲਕਾ ਨੇ ਕਿਹਾ ਇਹ ਚਾਰੇ ਮੰਤਰੀ ਉਸ ਦੇ ਕੋਈ ਦੁਸ਼ਮਣ ਨਹੀਂ ਬਲਕਿ ਦੋਸਤ ਹਨ। ਫੂਲਕਾ ਅਨੁਸਾਰ ਉਹ ਸਿਰਫ ਮੰਤਰੀਆਂ ਵੱਲੋਂ ਪੰਜਾਬ ਵਿਧਾਨ ਸਭਾ ਅੰਦਰ ਕੀਤੇ ਵਾਅਦੇ ਪੂਰਾ ਕਰਵਾਉਣਾ ਚਾਹੁੰਦੇ ਹਨ। ਫੂਲਕਾ ਨੇ ਸਵਾਲ ਕੀਤਾ ਕਿ ਜੇਕਰ ਇਹ ਮੰਤਰੀ ਬਾਦਲ ਅਤੇ ਸੈਣੀ ਨੂੰ ਗੋਲੀ ਕਾਂਡਾ ਦਾ ਜ਼ਿੰਮੇਵਾਰ ਮੰਨਦੇ ਹਨ ਤਾਂ ਫਿਰ ਉਹ ਦੋਵਾਂ ਨੂੰ ਸਜ਼ਾ ਦਵਾਉਣ ਲਈ ਅੱਗੇ ਆਉਣ। ਹਰਵਿੰਦਰ ਸਿੰਘ ਫੂਲਕਾ ਨੇ ਇਹ ਵੀ ਦੋਸ਼ ਲਾਇਆ ਕਿ ਬਾਦਲ ਅਤੇ ਸੈਣੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਕਾਰਨ ਹੀ ਬਚੇ ਹੋਏ ਹਨ। ਹਰਵਿੰਦਰ ਸਿੰਘ ਫੂਲਕਾ ਨੇ ਦਾਅਵਾ ਕੀਤਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਸਾਫ ਲਿਖਿਆ ਹੈ ਕਿ ਜਿਸ ਦਿਨ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਾਪਰਿਆ ਸੀ ਉਸ ਤੋਂ ਪਹਿਲੀ ਰਾਤ ਸਮੇਂ ਦੇ ਡੀਜੀਪੀ ਅਤੇ ਮੁੱਖ ਮੰਤਰੀ ਦੀ ਪੁਲਿਸ ਨਾਲ ਗੱਲਬਾਤ ਹੁੰਦੀ ਰਹੀ ਸੀ। ਫੂਲਕਾ ਅਨੁਸਾਰ ਜਿਹੜੇ ਦੋ ਨੌਜਵਾਨਾਂ ਨੂੰ ਸਰਕਾਰੀ ਹੁਕਮਾਂ ਤੋਂ ਬਿਨਾਂ ਪੁਲਿਸ ਵੱਲੋਂ ਮਾਰਿਆ ਗਿਆ ਉਹ ਕਨੂੰਨ ਅਨੁਸਾਰ ਕਤਲ ਹਨ

Check Also

ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਪੁੱਜੇ ਸੁਖਦੇਵ ਢੀਂਡਸਾ, ਕਿਹਾ ਮੂਲ ਸਿਧਾਂਤਾਂ ਤੋਂ ਭਟਕਿਆ ਅਕਾਲੀ ਦਲ

ਅੰਮ੍ਰਿਤਸਰ: ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਬੀਤੀ ਦੇਰ ਸ਼ਾਮ …

Leave a Reply

Your email address will not be published. Required fields are marked *