ਪੰਜਾਬ ਸਟੇਟ ਹੋਮਿਓਪੈਥਿਕ ਕੌਂਸਲ ਦੇ ਚੇਅਰਮੈਨ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਕੀਤਾ ਵਡਾ ਐਲਾਨ,

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਟੇਟ ਹੋਮਿਓਪੈਥਿਕ ਕੌਂਸਲ ਦੇ ਚੇਅਰਮੈਨ ਡਾ: ਤੇਜਿੰਦਰਪਾਲ ਸਿੰਘ ਨੇ ਰਾਜ ਵਿੱਚ ਕੋਵਿਡ -19 ਮਹਾਂਮਾਰੀ ਨਾਲ ਲੜਨ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਪੰਜ ਸਾਲਾਂ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।

ਦਸ ਦੇਈਏ ਕਿ ਡਾ: ਤੇਜਿੰਦਰਪਾਲ ਨੂੰ ਮਈ 2017 ਵਿੱਚ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਹਾਲ ਹੀ ਵਿੱਚ ਉਨ੍ਹਾਂ ਦੀ ਨਿਯੁਕਤੀ ਮਈ 2022 ਤੱਕ ਵਧਾ ਦਿੱਤੀ ਗਈ ਸੀ। ਇਸ ਸਮੇਂ ਕੌਂਸਲ ਦੇ ਚੇਅਰਮੈਨ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਦਾਨ ਦੇਣ ਦੀ ਅਪੀਲ ਕੀਤੀ ਜਿਹੜੇ ਗੁਰੂਆਂ ਦੀਆਂ ਸਿਖਿਆਵਾਂ ਦੇ ਅਨੁਸਾਰ ਖੁੱਲ੍ਹੇ ਦਿਲ ਨਾਲ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਦੇ ਸਕਦੇ ਹਨ।

ਤੇਜਿੰਦਰਪਾਲ ਸਿੰਘ ਨੇ ਕਿਹਾ, “ਸਾਨੂੰ ਮੁੱਖ ਮੰਤਰੀ ਦੇ ਨਾਲ ਖੜੇ ਹੋਣਾ ਚਾਹੀਦਾ ਹੈ।  ਉਨ੍ਹਾਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਵੱਲੋਂ ਸਮੇਂ ਸਿਰ ਕਾਰਵਾਈ ਨਾ ਹੁੰਦੀ ਤਾਂ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪੈ ਸਕਦਾ ਸੀ।

Share This Article
Leave a Comment