ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ: ਤ੍ਰਿਪਤ ਰਜਿੰਦਰ ਸਿੰਘ ਬਾਜਵਾ

TeamGlobalPunjab
2 Min Read

ਕੈਬਨਿਟ ਮੰਤਰੀ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਮੈਕਸ ਹਸਪਤਾਲ ਪਹੁੰਚ ਕੇ ਉੱਘੀ ਸਾਹਿਤਕ ਸ਼ਖਸੀਅਤ ਦਾ ਹਾਲ-ਚਾਲ ਜਾਣਿਆ

ਐਸ.ਏ.ਐਸ ਨਗਰ : ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ  ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ।
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਚਾਲ ਜਨਣ ਲਈ ਭੇਜਿਆ ਹੈ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ।ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ, ਐਸ.ਡੀ.ਐਮ. ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।

Share this Article
Leave a comment