ਪੰਜਾਬ ਸਰਕਾਰ ਨੇ ਲੌਕਡਾਊਨ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਲਿਆ ਫੈਸਲਾ : ਲੋਕ ਨਿਰਮਾਣ ਮੰਤਰੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਾਕਡਾਊਨ ਦੇ ਸਮੇਂ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨ ਸੜਕਾਂ ‘ਤੇ ਚੱਲ ਰਹੇ ਹਨ।

ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਸਥਿਤੀ ਵਿਚ ਪੰਜਾਬ ਵਿਚਲੇ ਪੀ.ਡਬਲਿਊ.ਡੀ. ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਜਾ ਸਕਦਾ ਹੈ।

ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ‘ਤੇ ਜ਼ੋਰ ਦਿੱਤਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਜ਼ਰੂਰੀ ਵਸਤਾਂ ਦੀ ਵੰਡ ਲਈ ਰਾਜ ਸਰਕਾਰ ਨੇ ਜ਼ਿਲ੍ਹਿਆਂ ਨੂੰ ਜਮੈਟੋ, ਸਵਿੱਗੀ ਆਦਿ ਸਮੇਤ ਉਪਲੱਬਧ ਸਾਰੇ ਵਿਕਲਪਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ ‘ਤੇ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਸਪੈਸ਼ਲ ਪਾਸ ਜਾਰੀ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਜਾ ਸਕੇ।

- Advertisement -

Share this Article
Leave a comment