Home / ਸਿਆਸਤ / ਪੰਜ ਤੱਤਾਂ ‘ਚ ਵਿਲੀਨ ਹੋਈ ਸੁਸ਼ਮਾ ਸਵਰਾਜ

ਪੰਜ ਤੱਤਾਂ ‘ਚ ਵਿਲੀਨ ਹੋਈ ਸੁਸ਼ਮਾ ਸਵਰਾਜ

-‘ਆਪਣੇ ਜੀਵਨ ‘ਚ ਇਹ ਦਿਨ ਦੇਖਣ ਦਾ ਇੰਤਜਾਰ ਕਰ ਰਹੀ ਸੀ’: ਸੁਸ਼ਮਾ ਸਵਰਾਜ ਦਾ ਆਖਰੀ ਟਵੀਟ

ਨਵੀਂ ਦਿੱਲੀ : ਸਾਬਕਾ ਵਿਦੇਸ਼ੀ ਮੰਤਰੀ ਤੇ ਬੀਜੇਪੀ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ 67 ਸਾਲ ਦੀ ਉਮਰ ‘ਚ ਦਿੱਲੀ ਦੇ ਏਂਮਜ਼ ‘ਚ ਦਿਹਾਂਤ ਹੋ ਗਿਆ। ਸੁਸ਼ਮਾ ਸਵਰਾਜ ਦੀ ਸਿਹਤ ਵਿਗੜਨ ਤੋਂ ਬਾਅਦ ਬੀਤੀ ਰਾਤ ਉਨ੍ਹਾਂ ਨੂੰ ਰਾਤ 10 ਵਜੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੂੰ ਮ੍ਰਿਤ ਕਰਾਰ ਦਿੱਤਾ ਗਿਆ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦਾ ਗਿਆ, ਜਿਸ ਤੋਂ ਬਾਅਦ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਉਨ੍ਹਾਂ ਦੀ ਬੇਟੀ ਬਾਂਸੁਰੀ ਨੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਰਕਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਤੀ ਸਵਰਾਜ ਕੌਸ਼ਲ, ਧੀ ਬਾਂਸੁਰੀ ਸਵਰਾਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਸਮੇਤ ਭਾਜਪਾ ਅਤੇ ਵਿਰੋਧੀ ਧਿਰਾਂ ਦੇ ਕਈ ਨੇਤਾ ਮੌਜੂਦ ਸਨ।

ਪ੍ਰਧਾਨਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ ਸਮੇਤ ਕਈ ਆਗੂਆਂ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸ ਦੇਈਏ ਸੁਸ਼ਮਾ ਸਵਰਾਜ ਟਵਿਟਰ ‘ਤੇ ਹਮੇਸ਼ਾ ਸਰਗਰਮ ਰਹਿੰਦੇ ਸਨ ਆਪਣੇ ਦਿਹਾਂਤ ਤੋਂ ਕੁਝ ਸਮੇਂ ਪਹਿਲਾਂ ਵੀ ਉਨ੍ਹਾਂ ਨੇ ਟਵੀਟ ਕੀਤਾ ਸੀ। ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ, ਤੁਹਾਡਾ ਬਹੁਤ ਧੰਨਵਾਦ ਮੈਂ ਆਪਣੇ ਜੀਵਨ ‘ਚ ਇਸ ਦਿਨ ਨੂੰ ਦੇਖਣ ਦੀ ਉਡੀਕ ਕਰ ਰਹੀ ਸੀ

ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜ ਸਭਾ ਤੋਂਇਸ ਬਿਲ ਨੂੰ ਪਾਸ ਹੋਣ ਤੋਂ ਬਾਅਦ ਵੀ ਉਨ੍ਹਾਂ ਨੇ ਟਵੀਟ ਕੀਤਾ ਸੀ, ਵੱਡਾ ਇਤਿਹਾਸਿਕ ਫ਼ੈਸਲਾ ਮਹਾਨ ਭਾਰਤ – ਇੱਕ ਭਾਰਤ ਦਾ ਸੁਆਗਤ।

ਇਸ ਤੋਂ ਇਲਾਵਾ ਉਨ੍ਹਾਂਨੇ ਲਿਖਿਆ ਸੀ , ਰਾਜ ਸਭੇ ਦੇ ਉਨ੍ਹਾਂ ਸਾਰੇ ਸੰਸਦਾਂ ਦਾ ਬਹੁਤ – ਬਹੁਤ ਧੰਨਵਾਦ ਜਿਨ੍ਹਾਂ ਨੇ ਅੱਜ ਧਾਰਾ 370 ਨੂੰ ਖ਼ਤਮ ਕਰਨ ਵਾਲੇ ਸੰਕਲਪ ਨੂੰ ਪਾਸ ਕਰਵਾ ਕੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੇ ਇੱਕ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ।

 

Check Also

ਮਮਤਾ ਸਰਕਾਰ ਨੇ ਲਿਆ ਵੱਡਾ ਫੈਸਲਾ,ਰਾਜਪਾਲ ਦੀ ਬਜਾਏ ਸਾਰੀਆਂ ਰਾਜ ਯੂਨੀਵਰਸਿਟੀਆਂ ਦੀ ਖੁਦ ਹੋਣਗੇ ਚਾਂਸਲਰ

ਨਿਊਜ਼ ਡੈਸਕ: ਪੱਛਮੀ ਬੰਗਾਲ ਵਿੱਚ ਮਮਤਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਬੰਗਾਲ ‘ਚ …

Leave a Reply

Your email address will not be published.