ਚੰਡੀਗੜ੍ਹ: (ਅਵਤਾਰ ਸਿੰਘ): ਪੰਜਾਬ ਦੇ ਪਠਾਨਕੋਟ ਵਿੱਚ ਇਕ ਆਰਮੀ ਦੇ ਹੈਲੀਕਾਪਟਰ ਨਾਲ ਹਾਦਸਾ ਵਾਪਰ ਗਿਆ। ਸੂਤਰਾਂ ਮੁਤਾਬਿਕ ਫੌਜ ਦਾ ਹੈਲੀਕਾਪਟਰ ਰਣਜੀਤ ਸਾਗਰ ਝੀਲ ਵਿੱਚ ਜਾ ਡਿੱਗਿਆ। ਪਠਾਨਕੋਟ ਦੇ ਐਸ ਐਸ ਪੀ ਸੁਰਿੰਦਰ ਲਾਂਬਾ ਅਨੁਸਾਰ ਪੁਲਿਸ ਨੂੰ ਇਸ ਘਟਨਾ ਦੀ ਖ਼ਬਰ ਮਿਲਦਿਆਂ ਉਹ ਟੀਮ ਲੈ ਕੇ ਤੁਰੰਤ ਮੌਕੇ ਉਪਰ ਪਹੁੰਚ ਗਏ। ਅਜੇ ਤਕ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਰਣਜੀਤ ਸਾਗਰ ਡੈਮ ਪਠਾਨਕੋਟ ਤੋਂ 30 ਕਿਲੋਮੀਟਰ ਦੂਰ ਪੈਂਦੀ ਹੈ।