ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਨੀਵਾਰ ਨੂੰ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਨ ਲਈ ਪੁਲਿਸ ਰੂਟ ਮੈਥਡ ਅਤੇ ਫੋਰੈਂਸਿਕ ਵਿਭਾਗ ਦੀ ਟੀਮ ਦਾ ਸਹਾਰਾ ਲੈ ਰਹੀ ਹੈ ਪਰ ਅਜੇ ਤੱਕ ਪੁਲਿਸ ਨੂੰ ਇਸ ‘ਚ ਸਫਲਤਾ ਨਹੀਂ ਮਿਲੀ ਹੈ। ਸੋਮਵਾਰ ਸਵੇਰੇ ਪੁਲਿਸ ਤੇ ਸੁਵਿਧਾ ਕੇਂਦਰ ਦੀ ਇਕ ਟੀਮ ਸਿਵਲ ਹਸਪਤਾਲ ਤੇ ਪੋਸਟਮਾਰਟਮ ਹਾਊਸ ਪਹੁੰਚੀ, ਜਿੱਥੇ ਮ੍ਰਿਤਕ ਦੇ ਫਿੰਗਰ ਪ੍ਰਿੰਟ ਦਾ ਰਿਕਾਰਡ ਲਿਆ ਗਿਆ ਪਰ ਮ੍ਰਿਤਕ ਦੇ ਫਿੰਗਰ ਪ੍ਰਿੰਟ ਆਧਾਰ ਡਾਟਾਬੇਸ ਨਾਲ ਮੈਚ ਨਹੀਂ ਹੋਏ। ਫਿਲਹਾਲ ਪੁਲਿਸ ਨੇ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਬੰਡਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਹੈ। ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਦੋ ਦਿਨਾਂ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਦਰਬਾਰ ਸਾਹਿਬ ਅੰਦਰ ਮ੍ਰਿਤਕ ਦੀ ਆਵਾਜਾਈ ਦੇਖਣ ਲਈ ਰੂਟ ਮੈਥਡ ਵਰਤਿਆ ਗਿਆ। ਸੀਸੀਟੀਵੀ ਵਿੱਚ ਸਮੇਂ ਦੇ ਨਾਲ ਨੌਜਵਾਨ ਦੀ ਹਰਕਤ ‘ਤੇ ਨਜ਼ਰ ਰੱਖੀ ਗਈ ਪਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੁਲਿਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਪੁਲਿਸ ਆਪਣੇ ਪੱਧਰ ਉਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ਨਿੱਚਰਵਾਰ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੇ ਮੁਲਜ਼ਮ ਨੂੰ ਭੀੜ ਨੇ ਕੁੱਟ ਕੁੱਟ ਕੇ ਮਾਰ ਦਿੱਤਾ ਸੀ।
ਘਟਨਾ ਤੋਂ ਬਾਅਦ ਅਜੇ ਤਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ।ਪੁਲਿਸ ਦੀ ਫੋਰੈਂਸਿਕ ਟੀਮ ਨੇ ਐਤਵਾਰ ਨੂੰ ਨੌਜਵਾਨ ਦੇ ਉਂਗਲਾਂ ਦੇ ਨਿਸ਼ਾਨ ਲਏ। ਇਨ੍ਹਾਂ ਫਿੰਗਰਪ੍ਰਿੰਟਸ ਨੂੰ ਪੁਲਿਸ ਨੇ ਐਤਵਾਰ ਨੂੰ ਆਧਾਰ ਕਾਰਡ ਦੇ ਡਾਟਾ ਬੇਸ ਨਾਲ ਮਿਲਾਨ ਦੀ ਕੋਸ਼ਿਸ਼ ਕੀਤੀ ਪਰ ਇਹ ਕੋਸ਼ਿਸ਼ ਪੂਰੀ ਤਰ੍ਹਾਂ ਅਸਫਲ ਰਹੀ। ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਫਿੰਗਰ ਪ੍ਰਿੰਟ ਦਾ ਰਿਕਾਰਡ ਆਧਾਰ ਕਾਰਡ ਅਤੇ ਪੁਲਿਸ ਦੇ ਡਾਟਾ ਬੇਸ ਨਾਲ ਮੇਲ ਨਹੀਂ ਖਾਂਦਾ। ਫਿਲਹਾਲ ਪੁਲਿਸ ਉਸ ਦੇ ਆਉਣ-ਜਾਣ ਵਾਲੇ ਰਸਤੇ ਦੇ ਸੀ.ਸੀ.ਟੀ.ਵੀ. ਜਲਦੀ ਹੀ ਉਸ ਦੀ ਪਛਾਣ ਕਰ ਲਈ ਜਾਵੇਗੀ।