ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਕਾਂਡ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਪਿੱਛੇ ਕਿਸ ਵਲੋਂ ਸਾਜ਼ਿਸ਼ ਰਚੀ ਗਈ ਸੀ, ਇਸ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ।
ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਚੋਣਾਂ ਦਾ ਮਾਹੌਲ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਛਿੱਕੇ ਟੰਗ ਕੇ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਪੰਜਾਬ ਦੇ ਲੋਕ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।