Home / ਸਿਆਸਤ / ਬੇਅਦਬੀ ਮਾਮਲਾ: SIT ਨੂੰ ਮਿਲੀ ਰਾਮ ਰਹੀਮ ਤੋਂ ਪੁੱਛਗਿੱਛ ਦੀ ਪ੍ਰਵਾਨਗੀ..

ਬੇਅਦਬੀ ਮਾਮਲਾ: SIT ਨੂੰ ਮਿਲੀ ਰਾਮ ਰਹੀਮ ਤੋਂ ਪੁੱਛਗਿੱਛ ਦੀ ਪ੍ਰਵਾਨਗੀ..

ਫ਼ਰੀਦਕੋਟ ਦੀ ਇੱਕ ਅਦਾਲਤ ਨੇ ਬੁਧਵਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਡੇਰਾ ਸਿਰਸਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੂਲ ਸਥਿਤ ਸੀਬੀਆਈ ਦੀ ਇੱਕ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ 25 ਅਗਸਤ, 2017 ਨੂੰ ਇਹ ਸਜ਼ਾ ਸੁਣਾਈ ਸੀ।

ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਇੱਕ ਅਰਜ਼ੀ ਦੇ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਮੰਗੀ ਸੀ। SIT ਮੈਂਬਰ ਅਤੇ ਆਈਜੀ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਰੋਹਤਕ ਜੇਲ੍ਹ ਦੇ ਅਧਿਕਾਰੀਆਂ ਨਾਲ ਤਾਲਮੇਲ ਕਾਇਮ ਕਰ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਦਾ ਸਮਾਂ ਤੈਅ ਕੀਤਾ ਜਾਵੇਗਾ।

ਇੱਥੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕੁਝ ਡੇਰਾ ਸ਼ਰਧਾਲੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਹੁਣ ਤੱਕ 23 ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਉਨ੍ਹਾਂ ਨੂੰ ਬਰਗਾੜੀ ਬੇਅਦਬੀ ਦੀ ਘਟਨਾ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਇਹੋ SIT ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਡੇਰਾ ਮੁਖੀ ਵਿਚਾਲੇ ਮੀਟਿੰਗ ਦੀ ਵੀ ਜਾਂਚ ਕਰ ਰਹੀ ਹੈ।

Check Also

19 ਸਾਲ ਬਾਅਦ ਜੱਸੀ ਕਤਲ ਕੇਸ ‘ਚ ਅਦਾਲਤ ਨੇ ਮਾਂ ਤੇ ਮਾਮੇ ਖਿਲਾਫ ਕੀਤੇ ਦੋਸ਼ ਤੈਅ..

ਸੰਗਰੂਰ: ਸੰਗਰੂਰ ਦੀ ਅਦਾਲਤ ਨੇ ਸੋਮਵਾਰ ਨੂੰ ਜਸਵਿੰਦਰ ਸਿੱਧੂ ਉਰਫ ਜੱਸੀ ਕਤਲ ਕੇਸ ‘ਚ ਉਸਦੀ …

Leave a Reply

Your email address will not be published. Required fields are marked *