Breaking News

ਬੇਅਦਬੀ ਮਾਮਲਾ: SIT ਨੂੰ ਮਿਲੀ ਰਾਮ ਰਹੀਮ ਤੋਂ ਪੁੱਛਗਿੱਛ ਦੀ ਪ੍ਰਵਾਨਗੀ

ਫ਼ਰੀਦਕੋਟ ਦੀ ਇੱਕ ਅਦਾਲਤ ਨੇ ਬੁਧਵਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਡੇਰਾ ਸਿਰਸਾ ਮੁਖੀ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੂਲ ਸਥਿਤ ਸੀਬੀਆਈ ਦੀ ਇੱਕ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ 25 ਅਗਸਤ, 2017 ਨੂੰ ਇਹ ਸਜ਼ਾ ਸੁਣਾਈ ਸੀ।

ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਇੱਕ ਅਰਜ਼ੀ ਦੇ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਮੰਗੀ ਸੀ। SIT ਮੈਂਬਰ ਅਤੇ ਆਈਜੀ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਰੋਹਤਕ ਜੇਲ੍ਹ ਦੇ ਅਧਿਕਾਰੀਆਂ ਨਾਲ ਤਾਲਮੇਲ ਕਾਇਮ ਕਰ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਦਾ ਸਮਾਂ ਤੈਅ ਕੀਤਾ ਜਾਵੇਗਾ।

ਇੱਥੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕੁਝ ਡੇਰਾ ਸ਼ਰਧਾਲੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਹੁਣ ਤੱਕ 23 ਡੇਰਾ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਉਨ੍ਹਾਂ ਨੂੰ ਬਰਗਾੜੀ ਬੇਅਦਬੀ ਦੀ ਘਟਨਾ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਇਹੋ SIT ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਡੇਰਾ ਮੁਖੀ ਵਿਚਾਲੇ ਮੀਟਿੰਗ ਦੀ ਵੀ ਜਾਂਚ ਕਰ ਰਹੀ ਹੈ।

Check Also

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਜਸਟਿਸ ਸੰਤ ਪ੍ਰਕਾਸ਼ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ:  ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ …

Leave a Reply

Your email address will not be published. Required fields are marked *