ਨਵਾਂਸ਼ਹਿਰ: ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਅੱਜ ਹਲਕਾ ਨਵਾਂਸ਼ਹਿਰ ਦੀ ਕਾਹਮਾ ਸੁਸਾਇਟੀ ਦੇ 545 ਲਾਭਪਾਤਰੀਆਂ ਨੂੰ 12347970 ਰੁਪਏ ਦੇ ਚੈੱਕ ਤਕਸੀਮ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਦੀ ਜ਼ਿੰਦਗੀ ਬਿਹਤਰ ਬਣ ਸਕੇਗੀ ਅਤੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਤੇਜ਼ ਹੋਵੇਗੀ।
ਪੰਜਾਬ ਸਰਕਾਰ ਕਿਸਾਨਾਂ, ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਨਾਲ ਮੋਢੇ ਨਾਲ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਵਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਨ੍ਹਾਂ ਦੀ ਜ਼ਿੰਦਗੀ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਸਿਰਤੋੜ ਯਤਨ ਕਰ ਰਹੀ ਹੈ।