ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ਵਿਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਅਕਾਉਂਟ ‘ਤੇ ਸਾਂਝੀ ਕੀਤੀ। ਉਨ੍ਹਾਂ ਸਿਰਫ ਏਨਾ ਹੀ ਲਿਖਿਆ ਕਿ ਦਿੱਲੀ ‘ਚ ਮੁਲਾਕਾਤ ਹੋਈ। ਇਸ ਮੁਲਾਕਾਤ ਦੌਰਾਨ ਸਕਾਰਾਤਮਕ ਵਿਚਾਰ ਚਰਚਾ ਹੋਈ। ਦੇਖੋ ਹੁਣ ਅੱਗੇ ਕੀ ਹੁੰਦਾ ਹੈ।
Met her in Delhi today … had a positive discussion … the way forward … @priyankagandhi pic.twitter.com/Xyf5pohpgI
— Navjot Singh Sidhu (@sherryontopp) February 27, 2024
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਕਾਫੀ ਕਿਆਸ ਲਗਾਏ ਜਾ ਰਹੇ ਹਨ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸਿੱਧੂ ਨੇ ਖੁਦ ਇਸ ਗੱਲ ਦਾ ਸੰਕੇਤ ਨਹੀਂ ਦਿੱਤਾ ਹੈ। ਹੁਣ ਪ੍ਰਿਅੰਕਾ ਗਾਂਧੀ ਨਾਲ ਇਸ ਮੁਲਾਕਾਤ ਨੂੰ ਲੈ ਕੇ ਉਨ੍ਹਾਂ ਦੇ ਦਲ ਬਦਲਣ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ‘ਤੇ ਵਿਰਾਮ ਲੱਗੇਗਾ ਜਾਂ ਨਹੀਂ ਇਹ ਤਾਂ ਵੇਲਾ ਹੀ ਦੱਸੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।