ਪਾਕਿਸਤਾਨ ਵੱਲੋਂ ਭੇਜਿਆ ਹਥਿਆਰ ਅਤੇ ਨਸ਼ੀਲਾ ਪਦਾਰਥ ਬਰਾਮਦ

TeamGlobalPunjab
1 Min Read

ਤਰਨਤਾਰਨ  : ਇੱਥੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਤੀ ਰਾਤ ਭਾਰੀ ਗਿਣਤੀ ‘ਚ ਹਥਿਆਰ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ‘ਤੇ ਖੇਮਕਰਨ ਮਹਿੰਦੀਪੁਰ ‘ਚ 101 ਬਟਾਲੀਅਨ ਕਾਊਂਟਰ ਇੰਟੈਲੀਜੈਂਸ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪਰੇਸ਼ਨ ਚਲਾਇਆ ਸੀ। ਇਸ ਵਿੱਚ 22 ਵਿਦੇਸ਼ੀ ਪਿਸਤੌਲਾਂ, 44 ਮੈਗਜ਼ੀਨ, 100 ਕਾਰਤੂਸ (9 ਮਿਲੀਮੀਟਰ) ਇੱਕ ਕਿਲੋ ਹੈਰੋਇਨ, 72 ਗ੍ਰਾਮ ਅਫੀਮ ਸ਼ਾਮਲ ਹਨ।ਇਸ ਦੌਰਾਨ ਇੱਥੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।

ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੰਗਲਵਾਰ ਨੂੰ ਹੀ ਅਲਰਟ ਕਰ ਦਿੱਤਾ ਸੀ। ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਪਤਾ ਲੱਗਾ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ।

Share this Article
Leave a comment