ਭਾਰਤ ਬੰਦ ਨੂੰ ਲੈ ਕੇ ਪੰਜਾਬ ‘ਚ ਵੱਖ ਵੱਖ ਥਾਂਈ ਪ੍ਰਦਰਸ਼ਨ, ਜਨਜੀਵਨ ਪ੍ਰਭਾਵਿਤ

TeamGlobalPunjab
1 Min Read

ਨਿਊਜ਼ ਡੈਸਕ : ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਜਿਸ ਨੂੰ ਪੰਜਾਬ ਅੰਦਰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਵਿਰੋਧੀ ਨੀਤੀਆਂ ਗਰਦਾਨਦਿਆਂ ਅੱਜ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਸਮੇਂ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਗਈ।

ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਵੱਖ ਵੱਖ ਸ਼ਹਿਰਾਂ ਅੰਦਰ ਜਨਜੀਵਨ ਪ੍ਰਭਾਵਿਤ ਹੋਇਆ ਕਿਉਂਕਿ ਵਪਾਰਕ ਅਦਾਰੇ ਅਤੇ ਦੁਕਾਨਾਂ ਬੰਦ ਕਰ ਦਿੱਤੀਆਂ ਗਈ ਸਨ। ਇਸ ਦੇ ਨਾਲ ਹੀ ਮਾਨਸਾ ਅੰਦਰ ਤਾਂ ਪ੍ਰਦਰਸ਼ਨਕਾਰੀਆਂ ਨੇ ਬੱਸ ਸਟੈਂਡ ਦੇ ਗੇਟ ‘ਤੇ ਧਰਨਾ ਦੇ ਦਿੱਤਾ ਅਤੇ ਬੱਸਾਂ ਨੂੰ ਰੋਕ ਦਿੱਤਾ।

ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਪਟਿਆਲਾ ਅਤੇ ਜਲੰਧਰ ‘ਚ ਦੁਕਾਨਾਂ ਬੰਦ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਹ ਰੋਸ ਪ੍ਰਦਰਸ਼ਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੇਟ ‘ਤੇ ਵੀ ਕੀਤੇ ਗਏ। ਇਸ ਦੌਰਾਨ ਕਿਸੇ ਨੂੰ ਵੀ ਯੂਨੀਵਰਸਿਟੀ ਕੈਂਪਸ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ ਅਤੇ ਜੇਐਨਯੂ ਅੰਦਰ ਹੋਈ ਹਿੰਸਾ ਦੀ ਨਾਅਰੇਬਾਜ਼ੀ ਕਰਕੇ ਨਿਖੇਧੀ ਕੀਤੀ ਗਈ।

Share this Article
Leave a comment