ਤਰਨਤਾਰਨ : ਅੱਜ ਦੇਸ਼ ਅੰਦਰ ਭਾਰਤ ਬੰਦ ਦੇ ਸੱਦੇ ‘ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਵੀ ਇਸ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦਾ ਅਸਰ ਜਿੱਥੇ ਬਠਿੰਡਾ, ਮਾਨਸਾ,ਜਲੰਧਰ ਆਦਿ ਸ਼ਹਿਰਾਂ ‘ਚ ਦੇਖਣ ਨੂੰ ਮਿਲਿਆ ਉੱਥੇ ਹੀ ਤਰਨਤਾਰਨ ਅੰਦਰ ਵੀ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਤਰਨਤਾਰਨ ਅੰਦਰ ਤਾਂ ਰੇਲਾਂ ਜ਼ਾਮ ਕਰਨ ਦੀਆਂ ਵੀ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।
ਇਸ ਦੇ ਨਾਲ ਹੀ ਤਰਨਤਾਰਨ ਅੰਦਰ ਜਥੇਬੰਦੀਆਂ ਵੱਲੋਂ ਇੱਥੋਂ ਦੇ ਬੋਹੜੀ ਚੌਂਕ ਵਿੱਚ ਵੀ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪਨਬਸ ਅਧਿਕਾਰੀਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ । ਇੱਥੇ ਹੀ ਬੱਸ ਨਹੀਂ ਕਈ ਥਾਂਈ ਸੜਕਾਂ ਵੀ ਜ਼ਾਮ ਕਰ ਦਿੱਤੀਆਂ ਗਈਆਂ। ਦੱਸ ਦਈਏ ਕਿ ਅੱਜ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਜਥੇਬੰਦੀਆਂ ਦਾ ਸਾਥ ਦਿੱਤਾ ਜਾ ਰਿਹਾ ਹੈ।