ਇੰਦੌਰ : ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਸ ਕਾਰਨ ਹੁਣ ਮਧ ਪਰਦੇਸ ਵਿੱਚ ਦੂਜੀ ਵਿੱਚ ਮੌਤ ਹੋਈ ਹੈ । ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਇਲਾਜ ਚੱਲ ਰਿਹਾ ਸੀ । ਇਸੇ ਦੌਰਾਨ ਹੀ ਉਸ ਨੇ ਦਮ ਤੋੜ ਦਿੱਤਾ ।
ਦਸ ਦੇਈਏ ਕਿ ਇਸ ਤੋਂ ਪਹਿਲਾਂ ਉਜੈਨ ਦੇ ਰਹਿਣ ਵਾਲੇ ਇਕ 65 ਸਾਲਾ ਬਜੁਰਗ ਮਹਿਲਾ ਦੀ ਮੌਤ ਹੋ ਗਈ ਸੀ । ਧਿਆਨ ਦੇਣ ਯੋਗ ਹੈ ਕਿ ਮਧ ਪਰਦੇਸ਼ ਵਿੱਚ ਇਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਹੁਣ ਤੱਕ ਇਸ ਦੇ 20 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ।