ਮਧ ਪਰਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਵਿਅਕਤੀ ਦੀ ਮੌਤ!

TeamGlobalPunjab
1 Min Read

ਇੰਦੌਰ : ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਸ ਕਾਰਨ ਹੁਣ ਮਧ ਪਰਦੇਸ ਵਿੱਚ ਦੂਜੀ ਵਿੱਚ ਮੌਤ ਹੋਈ ਹੈ । ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਇਲਾਜ ਚੱਲ ਰਿਹਾ ਸੀ । ਇਸੇ ਦੌਰਾਨ ਹੀ ਉਸ ਨੇ ਦਮ ਤੋੜ ਦਿੱਤਾ ।

ਦਸ ਦੇਈਏ ਕਿ ਇਸ ਤੋਂ ਪਹਿਲਾਂ ਉਜੈਨ ਦੇ ਰਹਿਣ ਵਾਲੇ  ਇਕ 65 ਸਾਲਾ ਬਜੁਰਗ ਮਹਿਲਾ ਦੀ ਮੌਤ ਹੋ ਗਈ ਸੀ । ਧਿਆਨ ਦੇਣ ਯੋਗ ਹੈ ਕਿ ਮਧ ਪਰਦੇਸ਼ ਵਿੱਚ ਇਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਹੁਣ ਤੱਕ ਇਸ ਦੇ 20 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ  2 ਦੀ ਮੌਤ ਹੋ ਗਈ ਹੈ।

Share this Article
Leave a comment