Home / News / ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, ਜਾਂਚ ਸ਼ੁਰੂ

ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, ਜਾਂਚ ਸ਼ੁਰੂ

ਮਾਨਸਾ: ਮਾਨਸਾ ਦੇ ਇਕ ਹੋਟਲ ‘ਚ 2 ਨੌਜਵਾਨਾਂ ਵਲੋਂ  ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 25 ਸਾਲਾ ਮ੍ਰਿਤਕ ਨੌਜਵਾਨ ਕੁਲਦੀਪ ਅਤੇ ਹਰਪ੍ਰੀਤ  ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਰਹਿਣ ਵਾਲੇ ਹਨ। ਮਾਨਸਾ ‘ਚ ਉਨ੍ਹਾਂ ਨੇ ਇਕ ਹੋਟਲ  ‘ਚ ਕਮਰਾ ਕਿਰਾਏ ‘ਤੇ ਲਿਆ ਸੀ। ਅੱਜ ਸਵੇਰੇ ਦੋਵੇਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਕੱਲ੍ਹ ਘਰੋਂ ਆਏ ਸਨ ਪਰ ਘਰ ਨਹੀਂ ਵਾਪਸ ਗਏ ਅਤੇ ਅੱਜ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ ਹੈ।

ਇਸ ਸਬੰਧੀ ਹੋਟਲ ਦੇ ਮੈਨੇਜਰ ਨੇ ਦੱਸਿਆ ਕਿ ਦੋਵੇਂ ਨੌਜਵਾਨ ਕੱਲ੍ਹ ਹੋਟਲ ‘ਚ ਰਹਿਣ ਲਈ ਆਏ ਸਨ ਅਤੇ ਉਨ੍ਹਾਂ ਨੇ ਕਿਰਾਏ ‘ਤੇ ਕਮਰਾ ਲਿਆ ਸੀ ਅਤੇ ਉਸ ਦੇ ਬਾਅਦ ਉਨ੍ਹਾਂ ਨੇ ਬਾਜ਼ਾਰ ‘ਚੋਂ ਖਾਣ ਲਈ ਪੀਜ਼ਾ ਲੈ ਕੇ ਆਏ ਅਤੇ ਪਾਣੀ ਦੀ ਬੋਤਲ ਲੈਣ ਦੇ ਬਾਅਦ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ ਤੇ ਸਵੇਰੇ ਹੋਟਲ ਵਾਲਿਆਂ ਨੇ ਇਸ ਦੀ ਪੁਲਿਸ ਨੂੰ ਇਸ ਜਾਣਕਾਰੀ ਦਿੱਤੀ ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.