ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਧਾਰਮਿਕ ਸਥਾਨਾਂ ਤੋਂ ਲਾਉਡ ਸਪੀਕਰ ਰਾਹੀਂ ਸ਼ਰਾਬ ਦੀ ਹੋਮ ਡਲਿਵਰੀ ਬਾਰੇ ਲੋਕਾਂ ਨੂੰ ਸੂਚਨਾ ਦੇਣ ਦੀ ਅਪੀਲ

TeamGlobalPunjab
1 Min Read

ਸ੍ਰੀ ਮੁਕਤਸਰ ਸਾਹਿਬ: ਸੂਬੇ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ । ਅਜ ਫਿਰ ਇਸ ਦੇ 75 ਮਰੀਜ਼ ਪਾਜਿਟਿਵ ਪਾਏ ਗਏ ਹਨ । ਪੰਜਾਬ ਸਰਕਾਰ ਵਲੋਂ ਅਜ ਨਵੇਂ ਹੁਕਮ ਜਾਰੀ ਕਰਦਿਆਂ ਦੁਕਾਨਾਂ ਸ਼ਾਮ 3 ਵਜੇ ਤਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸ ਦਰਮਿਆਨ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਅਜਿਹੇ ਆਦੇਸ਼ ਦਿੱਤੇ ਗਏ ਹਨ ਜਿਸ ਦੀ ਚਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ ।

ਦਸ ਦੇਈਏ ਕਿ ਅੱਜ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਕਿ ਜਿਲੇ ਵਿੱਚ ਸ਼ਰਾਬ ਦੀ ਹੋਮ ਡਲਿਵਰੀ ਹੋਵੇਗੀ ਅਤੇ ਠੇਕਿਆਂ ਤੋਂ ਨਹੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਧਾਰਮਿਕ ਸਥਾਨਾਂ ਤੋਂ ਲਾਉਡ ਸਪੀਕਰ ਰਾਹੀਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।

ਦਸਣਯੋਗ ਹੈ ਕਿ ਇਸ ਤੋਂ ਬਾਅਦ ਇਹ ਮਾਮਲਾ ਗਰਮਾ ਗਿਆ ਹੈ ।ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟਰ ਹੈਂਡਲ ਰਾਹੀਂ ਇਸ ਦੀ ਨਿੰਦਾ ਕੀਤੀ ਹੈ ।

- Advertisement -

 

Share this Article
Leave a comment