ਫਗਵਾੜਾ: ਕਾਂਸਟੇਬਲ ਕੁਲਦੀਪ ਸਿੰਘ ਉਰਫ਼ ਕਮਲ ਬਾਜਵਾ ਨੂੰ ਗੋਲੀ ਮਾਰਨ ਵਾਲੇ ਗੈਂਗਸਟਰਾਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ, ਜੋ ਜਲੰਧਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪਹਿਲਾਂ ਉਨ੍ਹਾਂ ਨੂੰ ਫਿਲੌਰ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਗੈਂਗਸਟਰਾਂ ਦਾ ਚੌਥਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਗੈਂਗਸਟਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਸ ਨੇ ਫਿਲੌਰ ਪੁਲਸ ਨੂੰ ਸੂਚਿਤ ਕੀਤਾ। ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦਕਿ ਉਸਦਾ ਇੱਕ ਹੋਰ ਸਾਥੀ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਿਆ।
ਦੂਜੇ ਪਾਸੇ ਇਨ੍ਹਾਂ ਬਦਮਾਸ਼ਾਂ ਦੀ ਗੋਲੀਬਾਰੀ ਕਾਰਨ ਪੁਲਿਸ ਮੁਲਾਜ਼ਮ ਬਾਜਵਾ ਦੀ ਗੋਲੀ ਲੱਗਣ ਨਾਲ ਜ਼ਿਆਦਾ ਖੂਨ ਵਹਿਣ ਕਾਰਨ ਮੌਤ ਹੋ ਗਈ।