ਮੁਹਾਲੀ (ਦਰਸ਼ਨ ਸਿੰਘ ਖੋਖਰ) : ਪਿਛਲੇ ਡੇਢ ਮਹੀਨੇ ਤੋਂ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਮੁਹਾਲੀ ਸਾਹਮਣੇ ਪੱਕਾ ਮੋਰਚਾ ਲਗਾਈ ਬੈਠੇ ਕੱਚੇ ਅਧਿਆਪਕਾਂ ਨੇ ਅੱਜ ਉਸ ਵੇਲੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਦਾ ਮੁੱਖ ਗੇਟ ਬੰਦ ਕਰ ਦਿੱਤਾ।
ਉਸ ਸਮੇਂ ਤਾਇਨਾਤ ਪੁਲੀਸ ਨੇ ਅਧਿਆਪਕਾਂ ਨਾਲ ਖਿੱਚ ਧੂਹ ਕੀਤੀ ਅਤੇ ਗਾਲੀ ਗਲੋਚ ਵੀ ਕੀਤਾ । ਕੁਝ ਅਧਿਆਪਕ ਅੱਜ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੁੱਖ ਇਮਾਰਤ ਉੱਤੇ ਵੀ ਚੜ੍ਹ ਗਏ। ਇਨ੍ਹਾਂ ਕੱਚੇ ਅਧਿਆਪਕਾਂ ਵਿੱਚ ਰੋਸ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਪੱਕਾ ਕਰਨ ਤੋਂ ਭੱਜ ਰਹੀ ਹੈ।