ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।
ਦੱਸ ਦਈਏ ਕਿ ਕੱਲ੍ਹ ਕਾਂਗਰਸ ਪ੍ਰਧਾਨ ਸਿੱਧੂ ਮੁੱਖ ਮੰਤਰੀ ਚੰਨੀ ਤੇ ਦੋਵੇਂ ਉਪ ਮੁੱਖਮੰਤਰੀ ਸੁਖਜਿੰਦਰ ਰੰਧਾਵਾ ਤੇ ਓ ਪੀ ਸੋਨੀ ਮੰਤਰੀ ਮੰਡਲ ਦੀ ਲਿਸਟ ਫਾਈਨਲ ਕਰਨ ਲਈ ਦਿੱਲੀ ਰਵਾਨਾ ਹੋਏ ਸਨ ਤੇ ਉਸ ਤੋਂ ਬਾਅਦ ਸਿੱਧਾ ਅੰਮ੍ਰਿਤਸਰ ਪਹੁੰਚੇ ਸਨ ।