ਮੋਰਿੰਡਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁਲਾਕਾਤ ਲਈ ਪਹੁੰਚੇ ਹੋਏ ਹਨ। ਇਸ ਦੌਰਾਨ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਸੀ.ਐੱਮ. ਚੰਨੀ ਦੀ ਰਿਹਾਇਸ਼ ਵਿੱਚ ਮੌਜੂਦ ਹਨ। ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਗਏ ਹਨ। ਇਸ ਵੇਲੇ ਬਾਬਾ ਗੁਰਿੰਦਰ ਸਿੰਘ ਜੀ ਮੁੱਖ ਮੰਤਰੀ ਦੇ ਘਰ ਦੇ ਅੰਦਰ ਹਨ। ਕਈ ਸਤਿਸੰਗੀ ਵੀ ਬਾਬਾ ਗੁਰਿੰਦਰ ਸਿੰਘ ਜੀ ਦੇ ਦਰਸ਼ਨ ਕਰਨ ਵਾਸਤੇ ਮੁੱਖ ਮੰਤਰੀ ਦੀ ਘਰ ਦੇ ਬਾਹਰ ਖੜ੍ਹੇ ਹੋਏ ਹਨ।ਇਸ ਦੌਰਾਨ ਮੀਡੀਆ ਨੂੰ ਵੀ ਅੱਗੇ ਜਾਣ ਤੋਂ ਰੋਕਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਸਮਾਂ ਨੇੜੇ ਹੈ। ਭਾਂਵੇ ਬਾਬਾ ਗੁਰਿੰਦਰ ਸਿੰਘ ਜੀ ਸਿਆਸਤ ‘ਚ ਨਹੀਂ ਹਨ ਪਰ ਉਨ੍ਹਾਂ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਕਈ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ।