ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸ਼ੁੱਕਰਵਾਰ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ ਵਿੱਚ 7 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿੱਚ ਜੱਸੀ ਫੈਕਚਰ, ਕਮਲ ਮੱਦੀ ਅਤੇ ਪ੍ਰਭਜੋਤ ਸਿੰਘ ਉਰਫ਼ ਖੱਡਾ ਸ਼ਾਮਲ ਹਨ।
ਪੁਲਿਸ ਅਨੁਸਾਰ ਇਸ ਪੂਰੇ ਮਾਮਲੇ ਨੂੰ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਜਰਸੀ ਪੈਕਚਰ ਅਤੇ ਜਸ਼ਨ ਇੰਗਲੈਂਡ ਤੇ ਹੁਸਨ ਕੈਨੇਡਾ ਨੇ ਅੰਜਾਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਦੇਰ ਰਾਤ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਸਨ। ਬਦਮਾਸ਼ਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾਈਆਂ ਸਨ, ਪਰ ਧੁੰਦ ਕਾਰਨ ਹਮਲਾਵਰਾਂ ਦੇ ਚਿਹਰੇ ਪਛਾਣੇ ਨਹੀਂ ਜਾ ਸਕੇ ਸੀ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਗਟ ਸਿੰਘ ਨੇ ਮੂਸੇਵਾਲਾ ਦੇ ਗੀਤਾਂ ਵਿੱਚ ਵੀ ਕੰਮ ਕੀਤਾ ਹੈ। ਵੈਸੇ, ਪ੍ਰਗਟ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ।
ਬਦਮਾਸ਼ਾਂ ਨੇ ਲਾਰੈਂਸ ਗਰੁੱਪ ਤੋਂ ਹੋਣ ਦਾ ਦਾਅਵਾ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਧਮਕੀ ਲਾਰੈਂਸ ਗਰੁੱਪ ਵੱਲੋਂ ਭੇਜੀ ਗਈ ਹੈ ਜਾਂ ਨਹੀਂ। ਹੁਣ ਤੱਕ ਕਿਸੇ ਵੀ ਗਿਰੋਹ ਨੇ ਇਸ ਧਮਕੀ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ