ਮੋਦੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਐਲਾਨਣ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼

TeamGlobalPunjab
1 Min Read

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਨਵੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਮੋਦੀ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਹਿਬਜ਼ਾਦਿਆਂ ਨੂੰ ਬਾਲ ਕਹਿਣ ’ਤੇ ਇਤਰਾਜ਼ ਜਤਾਇਆ ਹੈ।

ਉਨ੍ਹਾਂ ਕਿਹਾ ਉਹ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ ਅਤੇ ਸਿੱਖ ਪੰਥ ਦੇ ਉਹ ਬਾਬੇ ਹਨ। ਧਾਮੀ ਨੇ ਕਿਹਾ ਕਿ ਬਾਲ ਕਹਿਣਾ ਇਤਿਹਾਸ ਨਾਲ ਖਿਲਵਾੜ ਕਰਨ ਦੇ ਤੁੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖ ਪੰਥ ਦੇ ਆਗੂਆਂ ਨਾਲ ਸਲਾਹ ਕਰਨੀ ਚਾਹੀਦੀ ਸੀ ਕਿਉਂਕਿ ਸਿੱਖਾਂ ਦੇ ਆਪਣੇ ਰੀਤੀ ਰਿਵਾਜ਼ ਹਨ ਅਤੇ ਸਾਹਿਬਜ਼ਾਦਿਆਂ ਨੂੰ ਬਾਲ ਕਹਿਣਾ ਉੱਚਿਤ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਖਿਲਾਫ਼ ਲੜਾਈ ਸੀ ਅਤੇ ਇਸਦੇ ਚੱਲਦੇ ਹੀ ਸਿੱਖ ਪੰਥ ਦੇ ਬਾਬਿਆਂ ਵੱਲੋਂ ਵੀ ਅਨਿਆ ਖਿਲਾਫ਼ ਲੜੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਵਿਚਾਰ ਕਰਕੇ ਇਸ ’ਤੇ ਫੈਸਲਾ ਲੈਣਾ ਚਾਹੀਦਾ ਹੈ। ਇਸ ਮੌਕੇ ਧਾਮੀ ਨੇ ਦੱਸਿਆ ਕਿ ਸਿੱਖ ਪੰਥ ਵੱਲੋਂ ਕਦੇ ਵੀ ਬਾਲ ਦਿਵਸ ਮਨਾਉਣ ਦੀ ਮੰਗ ਨਹੀਂ ਰੱਖੀ ਗਈ।

Share this Article
Leave a comment