ਹਿਮਾਚਲ ਪ੍ਰਦੇਸ਼ : ਮੰਡੀ ਦੇ ਸੰਤੋਸ਼ੀ ਮਾਤਾ ਦੇ ਮੰਦਰ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਜ ਤੜਕੇ ਵਾਪਰੀ ਇਸ ਘਟਨਾ ਵਿੱਚ ਮੰਦਰ ਦਾ ਕਰੀਬ 3 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਸਾਬਕਾ ਕੌਂਸਲਰ ਅਤੇ ਇਲਾਕਾ ਨਿਵਾਸੀ ਬੰਸੀ ਲਾਲ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 5 ਵਜੇ ਜਦੋਂ ਨਗਰ ਨਿਗਮ ਦੇ ਸਫਾਈ ਕਰਮਚਾਰੀ ਘਰਾਂ ਵਿੱਚੋਂ ਕੂੜਾ ਇਕੱਠਾ ਕਰ ਰਹੇ ਸਨ ਤਾਂ ਉਨ੍ਹਾਂ ਨੇ ਮੰਦਰ ਵਿੱਚੋਂ ਧੂੰਆਂ ਉੱਠਦਾ ਦੇਖਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਮੰਦਰ ਵਿੱਚ ਅੱਗ ਲੱਗਣ ਦੀ ਸੂਚਨਾ ਸਾਰੇ ਇਲਾਕਾ ਵਾਸੀਆਂ ਨੂੰ ਦਿੱਤੀ।
ਇਸ ਤੋਂ ਬਾਅਦ ਸਾਰੇ ਇਕੱਠੇ ਹੋ ਗਏ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਵੀ ਦਿੱਤੀ ਗਈ। ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਸੰਤੋਸ਼ੀ ਮਾਤਾ ਮੰਦਿਰ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਅੱਗ ਕਾਰਨ ਮੰਦਰ ਦੇ ਅੰਦਰਲਾ ਸਾਰਾ ਸਮਾਨ ਸੜ ਗਿਆ, ਮਾਤਾ ਰਾਣੀ ਦੀ ਮੂਰਤੀ ਸੁਰੱਖਿਅਤ ਹੈ, ਬਾਕੀ ਸਾਰਾ ਸਮਾਨ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵਰਾਤਰੇ ਦੌਰਾਨ ਮਾਤਾ ਰਾਣੀ ਨੂੰ ਸ਼ਰਧਾਲੂਆਂ ਵੱਲੋਂ ਚੜ੍ਹਾਇਆ ਗਿਆ ਸਾਰਾ ਚੜ੍ਹਾਵਾਂ ਵੀ ਸੜ ਗਿਆ ਹੈ, ਇਸ ਅੱਗ ‘ਚ ਕਰੀਬ 3 ਲੱਖ ਰੁਪਏ ਦੀ ਸੰਪਤੀ ਸੜ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।